Breaking News Flash News Punjab

ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

ਜਲੰਧਰ ‘ਚ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ। ਇਸ ਮਗਰੋਂ ਅੱਜ ਤੋਂ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਬੰਦ ਹੋ ਜਾਵੇਗਾ। ਇਹ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੋਵੇਗਾ।

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ 10 ਜੁਲਾਈ ਨੂੰ ਸ਼ਾਮ 7 ਵਜੇ ਦੇ ਕਰੀਬ ਖੁੱਲ੍ਹਣਗੇ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਜਲੰਧਰ ਪੱਛਮੀ ਖੇਤਰ ਵਿੱਚ ਸ਼ਾਮ 5 ਵਜੇ ਤੋਂ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਤੇ ਸਾਰੇ ਪ੍ਰੋਗਰਾਮਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅੱਜ ਸ਼ਹਿਰ ਵਿੱਚ ਸ਼ਾਂਤਮਈ ਮਾਹੌਲ ਰਹੇਗਾ।

ਵੋਟਿੰਗ ਤੋਂ ਪਹਿਲਾਂ 48 ਘੰਟੇ ਤੱਕ ਦੇ ਸਮੇਂ ਨੂੰ ਸਾਈਲੈਂਸ ਪੀਰੀਅਡ ਵਜੋਂ ਗਿਣਿਆ ਜਾਂਦਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਤਹਿਤ, ਇਹ ਸਮਾਂ ਸੀਮਾ ਵੋਟਿੰਗ ਤੋਂ ਬਾਅਦ ਆਪਣੇ ਆਪ ਖਤਮ ਹੋ ਜਾਂਦੀ ਹੈ। ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ

ਜਲੰਧਰ ਪੱਛਮੀ ‘ਚ ਅੱਜ ਸ਼ਾਮ ਸਾਈਲੈਂਸ ਪੀਰੀਅਡ ਸ਼ੁਰੂ ਹੋਣ ਤੋਂ ਬਾਅਦ ਟੈਲੀਵਿਜ਼ਨ ਜਾਂ ਹੋਰ ਪਲੇਟਫਾਰਮਾਂ ‘ਤੇ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਰਵੇਖਣ ਚਲਾਉਣ ‘ਤੇ ਪਾਬੰਦੀ ਲੱਗ ਜਾਵੇਗੀ। ਧਾਰਾ 126 ਤਹਿਤ ਅਜਿਹੇ ਕਿਸੇ ਵੀ ਕੰਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਸ ਨਾਲ ਚੋਣਾਂ ਦੇ ਨਤੀਜੇ ਪ੍ਰਭਾਵਿਤ ਹੋ ਸਕਣ। ਇਸ ਦੌਰਾਨ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਸਿਆਸੀ ਇਸ਼ਤਿਹਾਰ ਨਹੀਂ ਚਲਾਏ ਜਾਣਗੇ।

LEAVE A RESPONSE

Your email address will not be published. Required fields are marked *