The News Post Punjab

ਇਸ਼ਕ ”ਚ ਅੰਨ੍ਹੀ ਨੂੰਹ ਨੇ ਆਸ਼ਿਕ ਨਾਲ ਰਲ਼ ਕੇ ਕੀਤਾ ਸਹੁਰੇ ਦਾ ਕ.; ਤਲ, ਹੈਰਾਨ ਕਰੇਗਾ ਪੂਰਾ ਮਾਮਲਾ

ਮਾਨਸਾ ਪੁਲਸ ਨੇ ਪਿੰਡ ਫੁਲੂਵਾਲਾ ਡੋਗਰਾ ‘ਚ ਘਰ ਬਾਹਰ ਸੁੱਤੇ ਪਏ ਵਿਅਕਤੀ ਦੇ ਕਤਲਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਸਨਸਨੀਖੇਜ਼ ਖ਼ੁਲਾਸਾ ਹੋਇਆ ਹੈ। ਦਰਅਸਲ, ਮ੍ਰਿਤਕ ਵਿਅਕਤੀ ਦੀ ਨੂੰਹ ਨੇ ਹੀ ਆਪਣੇ ਆਸ਼ਿਕ ਨਾਲ ਰਲ਼ ਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਸੀ। ਪੁਲਸ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਐੱਸ.ਪੀ.ਡੀ. ਮਨਮੋਹਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਾਭ ਸਿੰਘ LIC ਜਗਰਾਓਂ ‘ਚ ਬਤੌਰ ਕੈਸ਼ੀਅਰ ਨੌਕਰੀ ਕਰਦਾ ਸੀ ਤੇ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ। ਉਸ ਦਾ ਬੀਤੇ ਦਿਨੀਂ ਜਨਮਦਿਨ ਵੀ ਸੀ। ਮ੍ਰਿਤਕ ਲਾਭ ਸਿੰਘ ਦੀ ਨੂੰਹ ਅਮਨਦੀਪ ਕੌਰ ਦੇ ਪਿੰਡ ਦੇ ਹੀ ਰਹਿਣ ਵਾਲੇ ਮਨਦੀਪ ਸਿੰਘ ਨਾਲ 4 ਸਾਲ ਤੋਂ ਪ੍ਰੇਮ ਸਬੰਧ ਸਨ। ਅਮਨਦੀਪ ਨੂੰ ਲਗਦਾ ਸੀ ਕਿ ਸੇਵਾਮੁਕਤ ਹੋਣ ‘ਤੇ ਉਸ ਦਾ ਸਹੁਰਾ ਉਨ੍ਹਾਂ ਦੇ ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣ ਸਕਦਾ ਹੈ। ਇਸ ਲਈ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ।

Exit mobile version