The News Post Punjab

ਐਕਸ਼ਨ ਮੋਡ ‘ਚ ਜਲੰਧਰ ਦੇ CP ਸਵਪਨ ਸ਼ਰਮਾ, ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ

ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਐਕਸ਼ਨ ਮੋਡ ਵਿੱਚ ਹਨ। ਜਲੰਧਰ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵੀ, ਜਵਾਬਦੇਹ ਅਤੇ ਪਾਰਦਰਸ਼ੀ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੀਰਵਾਰ ਨੂੰ ਸ਼ਹਿਰ ਦੇ ਪੁਲਿਸ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ। ਪੁਲਿਸ ਕਮਿਸ਼ਨਰ ਨੇ ਥਾਣਾ ਡਵੀਜ਼ਨ ਨੰਬਰ 7 ਅਤੇ 8 ਵਿਖੇ ਚੈਕਿੰਗ ਕੀਤੀ।

ਚੈਕਿੰਗ ਦੌਰਾਨ ਪੁਲਿਸ ਕਮਿਸ਼ਨਰ ਨੇ ਇਨ੍ਹਾਂ ਥਾਣਿਆਂ ਵਿੱਚ ਬਕਾਇਆ ਪਏ ਕੇਸਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਕਲੀਅਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਸਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰਵਾਜਬ ਅਤੇ ਅਣਚਾਹੇ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਦੀ ਅਜਿਹੀ ਢਿੱਲ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਲੰਬਿਤ ਕੇਸਾਂ ਨੂੰ ਨਿਪਟਾਉਣ ਲਈ ਪੁਲਿਸ ਨੂੰ ਸਮਾਂ ਸੀਮਾ ਨਿਰਧਾਰਤ ਕਰਦੇ ਹੋਏ ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਾਰੇ ਕੇਸਾਂ ਨੂੰ ਇਸ ਦੇ ਤਰਕਪੂਰਨ ਸਿੱਟੇ ‘ਤੇ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ੍ਰੀ ਸਵਪਨ ਸ਼ਰਮਾ ਨੇ ਸਪੱਸ਼ਟ ਕਿਹਾ ਕਿ ਪੁਲਿਸ ਅਧਿਕਾਰੀਆਂ ਵੱਲੋਂ ਇਨ੍ਹਾਂ ਮਾਮਲਿਆਂ ਨਾਲ ਨਜਿੱਠਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਵਰਤੀ ਜਾਵੇਗੀ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜੇਕਰ 72 ਘੰਟਿਆਂ ਦੇ ਅੰਦਰ ਚਲਾਨ ਚੈਕਿੰਗ ਨਾ ਕੀਤੀ ਗਈ ਤਾਂ ਏ.ਸੀ.ਪੀਜ਼ ਅਤੇ ਏ.ਡੀ.ਸੀ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੈਕਿੰਗ ਦਾ ਉਦੇਸ਼ ਨੁਕਸ ਕੱਢਣਾ ਨਹੀਂ ਹੈ ਬਲਕਿ ਅਸਲ ਮਕਸਦ ਲੋਕਾਂ ਦੀ ਸਹੂਲਤ ਲਈ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣਾ ਹੈ। ਇਸ ਦੌਰਾਨ, ਪੁਲਿਸ ਕਮਿਸ਼ਨਰ ਨੇ ਮਾਨਵਤਾਵਾਦੀ ਇਸ਼ਾਰੇ ਵਜੋਂ, ਜੇਕਰ ਉਨ੍ਹਾਂ ਨੂੰ ਕੋਈ ਨਿੱਜੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਨ੍ਹਾਂ ਬਾਰੇ ਵੀ ਪੁੱਛਿਆ

Exit mobile version