ਗੜ੍ਹਦੀਵਾਲਾ ਦੇ ਨੇੜਲੇ ਪਿੰਡ ਮਿਰਜਾਪੁਰ ਵਿਖੇ ਅਣਪਛਾਤੇ ਚੋਰਾਂ ਵਲੋਂ ਇੱਕ ਘਰ ਦੇ ਜਿੰਦਰੇ ਤੋੜ ਕੇ ਅੰਦਰ 10 ਤੋਲੇ ਸੋਨਾ ਅਤੇ ਇਕ ਲੱਖ ਰੁਪਏ ਦੀ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਬਲਵੀਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮਿਰਜਾਪੁਰ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਜਿਸ ਸਬੰਧੀ ਉਹ ਕੱਲ੍ਹ ਆਪਣੇ ਪਰਿਵਾਰ ਨਾਲ ਆਪਣੇ ਪਿਤਾ ਹਰਭਜਨ ਸਿੰਘ ਦੇ ਫੁੱਲ ਤਾਰਨ ਲਈ ਕੀਰਤਪੁਰ ਸਾਹਿਬ ਨੂੰ ਸਵੇਰੇ 8 ਵਜੇ ਦੇ ਕਰੀਬ ਚਲੇ ਗਏ ਸੀ।
ਜਦੋਂ ਉਹ ਸ਼ਾਮ ਨੂੰ ਵਾਪਸ ਆਏ ਤਾਂ ਵੇਖਿਆ ਕਿ ਲੋਬੀ ਦਾ ਦਰਵਾਜ਼ਾ ਖੋਲ੍ਹਿਆ ਹੋਇਆ ਸੀ। ਸਟੋਰ ਵਿਚੋਂ ਸਾਮਾਨ ਖਿਲਰਿਆ ਪਿਆ ਸੀ ਅਤੇ ਅਣਪਛਾਤੇ ਚੋਰ ਕਮਰੇ ਦੀ ਫੋਲਾ-ਫਰਾਲੀ ਕਰਕੇ ਲੋਕਰ ਵਿੱਚੋਂ 2 ਸੈਂਟ ਸੋਨੇ ਦੇ, ਚਾਂਦੀ ਦੀ ਝਾਜਰਾਂ, 4 ਮੂੰਦੀਆਂ ਸੋਨੇ ਦੀ ਜੈਂਟਸ, 2 ਮੂੰਦੀਆਂ ਸੋਨੇ ਦੀਆਂ ਲੇਡੀਜ਼, ਇਕ ਕੜ੍ਹਾ ਸੋਨੇ ਦਾ, ਵਾਲੀਆਂ ਅਤੇ ਚੈਨ ਅਤੇ ਇਕ ਲੱਖ ਰੁਪਏ ਨਕਦੀ ਚੋਰੀ ਕਰਕੇ ਲੈ ਗਏ। ਜਿਸ ਸਬੰਧੀ ਗੜ੍ਹਦੀਵਾਲਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਸ ਵੱਲੋਂ ਮੌਕੇ ਉਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।