ਸਿੰਗਾਪੁਰ ਭੇਜਣ ਦਾ ਝਾਂਸਾ ਦੇ ਕੇ ਸੈਮੀਨਾਰ ਵਿਚ ਸ਼ਾਮਲ ਹੋਣ ਦਾ ਕਹਿ ਕੇ ਹੋਟਲ ਵਿਚ ਬੁਲਾ ਕੇ ਕਲਾਇੰਟ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਪੁਲਸ ਨੇ ਹੋਟਲ ਦੀ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਸ ਸੂਤਰਾਂ ਦੀ ਮੰਨੀਏ ਤਾਂ ਫੁਟੇਜ ਵਿਚ ਆਰ.ਐੱਸ. ਗਲੋਬਲ ਦਾ ਮਾਲਕ ਸੁਖਚੈਨ ਸਿੰਘ ਰਾਹੀ ਸਾਫ਼ ਦਿਖਾਈ ਦੇ ਰਿਹਾ ਹੈ।
ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ-ਨਾਲ ਪੁਲਸ ਨੇ ਸੁਖਚੈਨ ਸਿੰਘ ਰਾਹੀ ਸਮੇਤ ਅੱਧਾ ਦਰਜਨ ਲੋਕਾਂ ਦੇ ਮੋਬਾਈਲ ਨੰਬਰਾਂ ਦੀ ਸੀ.ਡੀ.ਆਰ. (ਕਾਲ ਡਿਟੇਲ ਰਿਕਾਰਡ) ਕਢਵਾਉਣ ਲਈ ਭੇਜੀ ਗਈ ਹੈ। ਜਲਦ ਸੀ.ਡੀ.ਆਰ. ਪੁਲਸ ਨੂੰ ਮਿਲ ਜਾਵੇਗੀ।
ਥਾਣਾ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਨਵੈਸਟੀਗੇਸ਼ਨ ਕੀਤੀ ਜਾ ਰਹੀ ਹੈ। ਜੇਕਰ ਕਿਸੇ ਹੋਰ ਵਿਅਕਤੀ ਦੀ ਵੀ ਭੂਮਿਕਾ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।