The News Post Punjab

ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੇ ਸੁਰ ਬਦਲ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ। ਜੇਕਰ ਕੇਂਦਰ ਦਾ ਬੰਦੀ ਸਿੰਘਾਂ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਪਲਾਨ ਹੈ ਤਾਂ ਮੈਂ ਇਸ ਦਾ ਵਿਰੋਧ ਨਹੀਂ ਕਰਾਂਗਾ ਤੇ ਮੇਰਾ ਪਰਿਵਾਰ ਵੀ ਇਸ ਦਾ ਵਿਰੋਧ ਨਹੀਂ ਕਰਾਂਗਾ।

ਦੱਸ ਦੇਈਏ ਕਿ ਹੁਣ ਰਾਜੋਆਣਾ ਤੇ ਬਾਕੀ ਸਿੱਖ ਕੈਦੀਆਂ ਦਾ ਵਿਰੋਧ ਰਵਨੀਤ ਸਿੰਘ ਬਿੱਟੂ ਵੱਲੋਂ ਕੀਤਾ ਜਾਵੇਗਾ। ਕਿਉਂਕਿ ਹੁਣ ਸਮਾਂ ਅੱਗੇ ਵਧਣ ਦਾ ਹੈ। ਪੰਜਾਬ ਅੱਗੇ ਵਧੇ ਦੇ ਸੁਲਹ ਦੀ ਰਾਹ ਉਤੇ ਵਧੇ। ਪੰਜਾਬ ਦੀ ਅਮਨ ਸ਼ਾਂਤੀ ਲਈ ਕੋਈ ਵੀ ਕੰਮ ਉਹ ਕਰ ਸਕਦੇ ਹਨ। ਇਸ ਬਿਆਨ ਦੇ ਕਈ ਮਾਇਨੇ ਕੱਢੇ ਜਾ ਸਕਦੇ ਹਨ ਕਿਉਂਕਿ ਇਕ ਪਾਸੇ ਵੱਡੇ ਜਦੋਂ ਬਿੱਟੂ ਕਾਂਗਰਸ ਵਿਚ ਸਨ ਤਾਂ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵੱਡੇ ਪੱਧਰ ‘ਤੇ ਵਿਰੋਧ ਕਰਦੇ ਸਨ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।

Exit mobile version