ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰਨ ਤੇ ਤਿਖੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਕੇਜਰੀਵਾਲ ਹਿੰਦੂ ਅਤੇ ਸਿੱਖ ਵਿਰੋਧੀ ਮਾਨਸਿਕਤਾ ਨਾਲ ਜਕੜੇ ਹੋਏ ਹਨ।
ਉਹਨਾਂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਸੀ ਏ ਏ ਦਾ ਵਿਰੋਧ ਕੀਤਾ ਜਾਣਾ ਮੰਦਭਾਗਾ ਹੈ। ਕਿਉਂਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਪਾਕਿਸਤਾਨ ਬੰਗਲਾਦੇਸ਼ ਅਤੇ ਅਫਗਾਨਿਸਤਾਨ ਵਿੱਚ ਰਹਿੰਦੇ ਹਿੰਦੂ ਅਤੇ ਸਿੱਖ ਭਾਈਚਾਰੇ ਨੂੰ ਭਾਰਤ ਵਿੱਚ ਜਿੱਥੇ ਨਾਗਰਿਕਤਾ ਮਿਲੇਗੀ ਉੱਥੇ ਅਜਿਹੇ ਮੁਸਲਿਮ ਦੇਸ਼ਾਂ ਵਿੱਚ ਹੋ ਰਹੇ ਅੱਤਿਆਚਾਰ ਤੋਂ ਨਿਜਾਤ ਮਿਲੇਗੀ ਪਰ ਕੇਜਰੀਵਾਲ ਨੇ ਇਸ ਕਾਨੂੰਨ ਦਾ ਵਿਰੋਧ ਕਰਕੇ ਦਾ ਦਰਸਾ ਦਿੱਤਾ ਹੈ ਕਿ ਉਹ ਹਿੰਦੂ ,ਸਿੱਖ ਅਤੇ ਹੋਰ ਘੱਟ ਗਿਣਤੀਆਂ ਦੇ ਵਿਰੁੱਧ ਸੌੜੀ ਮਾਨਸਿਕਤਾ ਰੱਖਣ ਵਾਲੇ ਵਿਅਕਤੀ ਹਨ।
ਉਹਨਾਂ ਕਿਹਾ ਕਿ ਮੋਦੀ ਨੇ ਦੇਸ਼ ਹਿੱਤ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਹੋਇਆ ਨਾਗਰਿਕਤਾ ਸੋਧ ਕਾਨੂੰਨ ਲਾਗੂ ਕੀਤਾ ਹੈ ਤਾਂ ਜੋ ਦੂਸਰੇ ਦੇਸ਼ਾਂ ਵਿੱਚ ਓਥੋਂ ਦੀਆਂ ਸਰਕਾਰਾਂ ਵੱਲੋਂ ਲਤਾੜੇ ਜਾ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀਆਂ ਦੇ ਲੋਕਾਂ ਨੂੰ ਜੋ 2014 ਤੋਂ ਪਹਿਲਾਂ ਭਾਰਤ ਆ ਚੁੱਕੇ ਹਨ ਅਤੇ ਇਥੇ ਰਹਿ ਕੇ ਉਹ ਆਪਣਾ ਅਤੇ ਆਪਣੇ ਪਰਿਵਾਰਾ ਦਾ ਗੁਜਰ ਬਸਰ ਬਿਨਾਂ ਕਿਸੇ ਡਰ ਖੌਫ ਤੋਂ ਕਰ ਰਹੇ ਹਨ ਹੁਣ ਅਜਿਹੇ ਪਰਿਵਾਰਾਂ ਨੂੰ ਨਾਗਰਿਕਤਾ ਮਿਲਣ ਨਾਲ ਉਹ ਆਪਣਾ ਭਵਿੱਖ ਸੁਰੱਖਿਅਤ ਬਣਾ ਸਕਣਗੇ।
ਉਹਨਾਂ ਕਿਹਾ ਕਿ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਹਮੇਸ਼ਾ ਤੋ ਹੀ ਸਿੱਖਾਂ ਅਤੇ ਹਿੰਦੂਆਂ ਦੇ ਵਿਰੋਧੀ ਰਹੀ ਹੈ ਅਤੇ ਫਿਰਕੂਵਾਦ ਦੀ ਰਾਜਨੀਤੀ ਕਰਕੇ ਲੋਕਾਂ ਚ ਪਾੜਾ ਪਾ ਕੇ ਸੱਤਾ ਹਥਿਆਉਣ ਵੱਲ ਕੇਂਦਰਿਤ ਰਹੀ ਹੈ।
ਗਿੱਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੀ ਦੇਸ਼ ਵਿੱਚ ਸਾਰੇ ਪਾਸੇ ਸ਼ਾਲਾਘਾ ਹੋ ਰਹੀ ਹੈ। ਜਿਸ ਕਾਰਨ ਵਿਰੋਧੀ ਬੌਖਲਾਹਟ ਵਿੱਚ ਹਨ।