Breaking News Flash News Punjab

ਕੈਨੇਡਾ ‘ਚ ਮਲੇਰਕੋਟਲਾ ਦੇ ਨੌਜਵਾਨ ਦਾ ਕ. /ਤ. ਲ, ਵਰਕ ਪਰਮਿਟ ‘ਤੇ ਗਿਆ ਸੀ ਵਿਦੇਸ਼

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੰਗਲਵਾਰ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਲੇਰਕੋਟਲਾ ਦੇ ਕੁਲਵਿੰਦਰ ਸਿੰਘ ਸੋਹੀ ਵਜੋਂ ਹੋਈ ਹੈ। ਉਹ 2018 ਵਿੱਚ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ।

ਵ੍ਹਾਈਟ ਸ਼ੌਕ, ਬੀਸੀ ਕੈਨੇਡਾ ਦੀ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਰਾਤ ਨੂੰ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਸ਼ਹਿਰ ਦੇ ਵਾਟਰਫਰੰਟ ਖੇਤਰ ਵਿੱਚ ਗਸ਼ਤ ਵਧਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਉਸ ਖੇਤਰ ਦੇ ਵਿੱਚ ਇੱਕ ਬੈਂਚ ‘ਤੇ ਬੈਠੇ ਇੱਕ ਹੋਰ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰਨ ਤੋਂ ਦੋ ਦਿਨ ਬਾਅਦ ਕੁਲਵਿੰਦਰ ਸਿੰਘ ਸੋਹੀ ਦੀ ਹੱਤਿਆ ਕਰ ਦਿੱਤੀ ਗਈ।

ਪਰਿਵਾਰਕ ਮੈਂਬਰਾਂ ਨੇ ਚਾਕੂ ਨਾਲ ਮਾਰੇ ਗਏ ਵਿਅਕਤੀ ਦੀ ਪਛਾਣ ਸਰੀ ਦੇ 27 ਸਾਲਾ ਕੁਲਵਿੰਦਰ ਸੋਹੀ ਵਜੋਂ ਕੀਤੀ ਹੈ। ਵ੍ਹਾਈਟ ਰੌਕ RCMP ਦਾ ਕਹਿਣਾ ਹੈ ਕਿ ਉਸ ਨੂੰ ਵ੍ਹਾਈਟ ਰੌਕ ਪੀਅਰ ਦੇ ਪੂਰਬ ਵੱਲ ਕੁਝ ਬਲਾਕਾਂ, ਮਰੀਨ ਡਰਾਈਵ ਦੇ 15400 ਬਲਾਕ ਵਿੱਚ ਰਾਤ 9:30 ਵਜੇ ਦੇ ਆਸ-ਪਾਸ ਚਾਕੂ ਦੇ ਜ਼ਖ਼ਮਾਂ ਤੋਂ ਪੀੜਤ ਵਿਅਕਤੀ ਦੀ ਰਿਪੋਰਟ ਮਿਲੀ ਸੀ। ਸਟਾਫ ਸਾਰਜੈਂਟ ਰੌਬ ਡਿਕਸਨ ਨੇ ਕਿਹਾ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਡਿਕਸਨ ਨੇ ਕਿਹਾ ਕਿ ਜਦੋਂ ਅਧਿਕਾਰੀ ਰਿਪੋਰਟ ਦੇ ਕੁਝ ਮਿੰਟਾਂ ਦੇ ਅੰਦਰ ਮੌਕੇ ‘ਤੇ ਪਹੁੰਚੇ ਉਦੋਂ ਤੱਕ ਸ਼ੱਕੀ ਓਥੋਂ ਫਰਾਰ ਹੋ ਗਿਆ ਸੀ। ਮ੍ਰਿਤਕ ਵਰਕ ਪਰਮਿਟ ‘ਤੇ 2018 ਵਿੱਚ ਕੈਨੇਡਾ ਆਇਆ ਸੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕੁਝ ਸਮੇਂ ਪਹਿਲੇ ਹੀ ਉਸ ਨੂੰ ਕੈਨੇਡਾ ਦੀ PR ਮਿਲੀ ਸੀ। ਮ੍ਰਿਤਕ ਕੁਲਵਿੰਦਰ ਸਿੰਘ ਸੋਹੀ ਕੈਨੇਡਾ ਵਿੱਚ ਪਲੰਬਰ ਦਾ ਕੰਮ ਕਰਦਾ ਸੀ।

LEAVE A RESPONSE

Your email address will not be published. Required fields are marked *