Breaking News Entertainment Flash News India Politics

ਕੰਗਨਾ ਰਣੌਤ ਦੇ ਮੂੰਹ ”ਤੇ ਛਪਿਆ ਕਾਂਸਟੇਬਲ ਕੁਲਵਿੰਦਰ ਕੌਰ ਦੇ ਥੱਪੜ ਦਾ ਨਿਸ਼ਾਨ, ਤਸਵੀਰ ਵਾਇਰਲ

ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ ਗਿਆ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬੀ ਕਲਾਕਾਰਾਂ ਵਲੋਂ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੀ ਤਾਰੀਫ਼ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ‘ਚ ਕੰਗਨਾ ਦੇ ਮੂੰਹ ‘ਤੇ ਥੱਪੜ ਦਾ ਨਿਸ਼ਾਨ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਯੂਜ਼ਰਸ ਵਲੋਂ ਸੋਸ਼ਲ ਮੀਡੀਆ ‘ਤੇ ਰੱਜ ਕੇ ਪੋਸਟ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ ਏਅਰਪੋਰਟ ‘ਤੇ ਹੋਈ ਬਦਸਲੂਕੀ ਮਗਰੋਂ ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਾਈਵ ਹੋ ਕੇ ਪੂਰੀ ਘਟਨਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੈਨੂੰ ਮੀਡੀਆ ਅਤੇ ਮੇਰੇ ਪ੍ਰਸ਼ੰਸਕਾਂ ਦੇ ਬਹੁਤ ਸਾਰੇ ਫੋਨ ਕਾਲ ਆ ਰਹੇ ਹਨ, ”ਮੈਂ ਬਿਲਕੁਲ ਠੀਕ ਹਾਂ। ਅੱਜ ਚੰਡੀਗੜ੍ਹ ਏਅਰਪੋਰਟ ‘ਤੇ ਜੋ ਘਟਨਾ ਵਾਪਰੀ ਉਹ ਸਕਿਓਰਿਟੀ ਚੈੱਕ ਦੇ ਨਾਲ ਹੋਈ। ਮੈਂ ਸਕਿਓਰਿਟੀ ਚੈੱਕ ਤੋਂ ਬਾਅਦ ਅੱਗੇ ਨਿਕਲੀ ਤਾਂ ਦੂਜੇ ਕੈਬਿਨ ‘ਚ ਜੋ CISF ਦੀ ਮਹਿਲਾ ਕਰਮਚਾਰੀ ਸੀ, ਉਸ ਨੇ ਮੇਰੇ ਅੱਗੇ ਆਉਣ ਅਤੇ ਕ੍ਰਾਸ ਕਰਨ ਦਾ ਇੰਤਜ਼ਾਰ ਕੀਤਾ, ਫਿਰ ਸਾਈਡ ਤੋਂ ਆ ਕੇ ਮੇਰੇ ਚਿਹਰੇ ‘ਤੇ ਹਿੱਟ ਕੀਤਾ ਅਤੇ ਗਾਲ੍ਹਾਂ ਵੀ ਕੱਢੀਆਂ। ਮੈਂ ਉਸ ਨੂੰ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਨੂੰ ਸਪੋਰਟ ਕਰਦੀ ਹੈ। ਮੇਰੀ ਚਿੰਤਾ ਇਹ ਹੈ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਕੱਟੜਵਾਦ ਨੂੰ ਕਿਵੇਂ ਨਜਿੱਠਿਆ ਜਾ ਰਿਹਾ ਹੈ।”

ਇਸ ਤੋਂ ਬਾਅਦ ਕੰਗਨਾ ਦੇ ਸੁਰੱਖਿਆ ਗਾਰਡ ਅਤੇ ਹੋਰ ਸਟਾਫ ਨੇ ਸੀ. ਆਈ. ਐੱਸ. ਐੱਫ ਨੂੰ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ। ਸੀ. ਆਈ. ਐੱਸ. ਐੱਫ. ਕਮਾਂਡੈਂਟ ਮੌਕੇ ‘ਤੇ ਪਹੁੰਚੇ। ਮਹਿਲਾ ਕਾਂਸਟੇਬਲ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀ. ਆਈ. ਐੱਸ. ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਸੰਸਦ ਕੰਗਨਾ ਰਣੌਤ ਦੀ ਸ਼ਿਕਾਇਤ ਏਅਰਪੋਰਟ ਥਾਣਾ ਨੂੰ ਭੇਜ ਦਿੱਤੀ ਹੈ। ਉੱਥੇ ਹੀ, ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਸਸਪੈਂਡ ਕਰਕੇ ਜਾਂਚ ਦੇ ਲਈ 4 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ।

LEAVE A RESPONSE

Your email address will not be published. Required fields are marked *