ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੀਰਤਨ ਪ੍ਰਵਾਹ ਚੱਲ ਰਿਹਾ ਹੈ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁੱਚਾ ਸਿੰਘ ਲੰਗਾਹ ਆਦਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਬੈਠ ਕੇ ਕੀਰਤਨ ਸਰਵਣ ਕਰ ਰਹੇ ਹਨ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਨ੍ਹਾਂ ਆਗੂਆਂ ਨੂੰ ਧਾਰਮਿਕ ਤਨਖ਼ਾਹ ਲਗਾਈ ਗਈ ਹੈ।