ਗੁਰੂ ਨਗਰੀ ਤੋਂ ਆਈ ਵੱਡੀ ਖਬਰ, ਥਾਣਾ ਵੇਰਕਾ ਦੀ ਮਹਿਲਾ SHO ‘ਤੇ ਜਾਨ.ਲੇ.ਵਾ ਹ.ਮ.ਲਾ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਵੇਰਕਾ ਥਾਣੇ ਅਧੀਨ ਪੈਂਦੇ ਪਿੰਡ ਮੁੱਦਲ ਦੀ ਹੈ। ਇਸ ਹਮਲੇ ਵਿੱਚ SHO ਅਮਨਜੋਤ ਕੌਰ ਦਾ ਕੰਨ ਵੱਢ ਦਿੱਤਾ ਗਿਆ ਤੇ ਉਨ੍ਹਾਂ ਦੇ ਸਿਰ ’ਤੇ ਵੀ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਿਆ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਤੁਰੰਤ ਉਸ ਨੂੰ ਚੁੱਕ ਕੇ ਅਮਨਦੀਪ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਹਮਲੇ ਨੂੰ ਕਿਸ ਨੇ ਅਤੇ ਕਿਉ ਅੰਜਾਮ ਦਿੱਤਾ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।