The News Post Punjab

ਚੋਣ ਲੜਨ ਦੀ ਚਰਚਾ ਵਿਚਾਲੇ ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ

ਦੇਸ਼ ਭਰ ਵਿਚ ਚੋਣਾਂ ਨਾਲ ਮਾਹੌਲ ਭਕਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਸੰਬੰਧੀ ਬੀਤੇ ਕੱਲ੍ਹ ਫੋਨ ‘ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਹਨ।ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਵਿਖੇ ਦਸਤਾਵੇਜ਼ ਲੈਕੇ ਉਨ੍ਹਾਂ ਨੂੰ ਮਿਲਣ ਪਹੁੰਚਿਆ ਹੈ

ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

Exit mobile version