The News Post Punjab

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਇਨ੍ਹਾਂ ਇਲਾਕਿਆਂ ਵਿਚ ਸ਼ੁਰੂ ਹੋਈ ਭਾਰੀ ਬਾਰਸ਼…

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਇਸ ਸਮੇਂ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਮੌਸਮ ਠੰਢਾ ਹੋ ਗਿਆ ਹੈ। ਠੰਢੀਆਂ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਗਿਆ ਹੈ ਉਤੇ ਆਉਂਦੇ ਦਿਨਾਂ ਵਿਚ ਭਾਰੀ ਬਾਰਸ਼ ਦਾ ਸਿਲਸਲਾ ਜਾਰੀ ਰਹੇਗਾ।

ਉਧਰ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਕੇਰਲ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਹੈ।

ਇਸ ਸਥਿਤੀ ਵਿਚ ਸਕੂਲਾਂ-ਕਾਲਜਾਂ ਵਿੱਚ ਪੜ੍ਹਦੇ ਬੱਚਿਆਂ ਲਈ ਆਪਣੇ ਵਿਦਿਅਕ ਅਦਾਰਿਆਂ ਵਿੱਚ ਪਹੁੰਚਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਇਸੇ ਲਈ ਵੱਖ-ਵੱਖ ਰਾਜ ਸਰਕਾਰਾਂ ਨੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਉੱਤਰੀ ਭਾਰਤ ਤੋਂ ਲੈ ਕੇ ਦੱਖਣੀ ਭਾਰਤ ਤੱਕ ਕਈ ਰਾਜਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਸੂਨ ਦੀ ਬਾਰਿਸ਼ ਦਾ ਅਸਰ ਗੁਜਰਾਤ ਦੇ ਵਲਸਾਡ ਅਤੇ ਨਵਸਾਰੀ ਖੇਤਰਾਂ ਵਿੱਚ ਦੇਖਿਆ ਜਾ ਸਕਦਾ ਹੈ। ਕਈ ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਹਾਲਤ ਵਿੱਚ ਸੜਕਾਂ ’ਤੇ ਨਿਕਲਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਅਜਿਹੇ ‘ਚ ਉੱਥੇ ਸਕੂਲ ਬੰਦ ਕਰ ਦਿੱਤੇ ਗਏ ਹਨ।

ਮੁੰਬਈ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੁੰਬਈ ਦੇ ਅੰਧੇਰੀ ਸਬਵੇਅ ਅਤੇ ਲੋਕਲ ਟਰੇਨਾਂ ‘ਚ ਪਾਣੀ ਭਰ ਜਾਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਵੱਖ-ਵੱਖ ਖੇਤਰਾਂ ਵਿੱਚ ਬਾਰਿਸ਼ ਦਾ ਪੈਟਰਨ ਵੀ ਵੱਖਰਾ ਹੈ। ਪਿਛਲੇ ਹਫ਼ਤੇ ਤੋਂ ਕੁਝ ਥਾਵਾਂ ‘ਤੇ ਸਕੂਲ ਬੰਦ ਹਨ। ਇਹੀ ਹਾਲਤ ਹਰ ਸਾਲ ਜੁਲਾਈ-ਅਗਸਤ ਵਿੱਚ ਮੁੰਬਈ ਵਿੱਚ ਦੇਖਣ ਨੂੰ ਮਿਲਦੀ ਹੈ।

Exit mobile version