The News Post Punjab

ਜਿੱਤ ਦਾ ਸਰਟੀਫਿਕੇਟ ਲੈਣ ਪਹੁੰਚੇ ਸਾਬਕਾ CM ਚਰਨਜੀਤ ਸਿੰਘ ਚੰਨੀ, ਵਿਰੋਧੀਆਂ ਨੂੰ ਵੀ ਪਾ ਲਈ ਜੱਫ਼ੀ

ਜਲੰਧਰ ਲੋਕ ਸਭਾ ਹਲਕਾ ਵਿਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਲਗਾਤਾਰ ਜਿੱਤ ਵੱਲ ਵਧ ਰਹੇ ਹਨ। ਹੁਣ ਤੱਕ 3 ਲੱਖ ਤੋਂ ਵਧੇਰੇ ਵੋਟਾਂ ਹਾਸਲ ਕਰ ਚੁੱਕੇ ਹਨ। ਉਨ੍ਹਾਂ ਦੀ ਜਿੱਤ ਨੂੰ ਵੇਖਦੇ ਹੋਏ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਚਰਨਜੀਤ ਸਿੰਘ ਜਿੱਤ ਦਾ ਸਰਟੀਫਿਕੇਟ ਲੈਣ ਲਈ ਜਲੰਧਰ ਵਿਚ ਕਾਊਂਟਿੰਗ ਸੈਂਟਰ ‘ਤੇ ਪਹੁੰਚ ਚੁੱਕੇ ਹਨ। ਇਸ ਮੌਕ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਨੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਕਿਹਾ ਗਆ ਸੀ ਕਿ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਦੇ ਨਾਲ ਜਿੱਤ ਹਾਸਲ ਕਰਨਗੇ। ਜਲੰਧਰ ਪਹੁੰਚੇ ਚਰਨਜੀਤ ਸਿੰਘ ਨੇ ਵਿਰੋਧੀਆਂ ਨੂੰ ਜੱਫੀ ਪਾਉਂਦੇ ਨਜ਼ਰ ਆਏ। ਸਰਟੀਫਕੇਟ ਲੈਣ ਪਹੁੰਚੇ ਚਰਨਜੀਤ ਸਿੰਘ ਚੰਨੀ ਬਸਪਾ ਦੇ ਉਮੀਦਵਾਰ ਬਲਵਿੰਦਰ ਕੁਮਾਰ ਨੂੰ ਜੱਫ਼ੀ ਪਾਉਂਦੇ ਹੋਏ ਨਜ਼ਰ ਆਏ। ਚਰਨਜੀਤ  ਚੰਨੀ ਦੀ ਜਿੱਤ ‘ਤੇ ਜਿੱਥੇ ਸਮਰਥਕਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ, ਉਥੇ ਹੀ ਪਰਿਵਾਰ ਵਿਚ ਵੀ ਖ਼ੁਸ਼ੀ ਦੀ ਲਹਿਰ ਹੈ।

ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ‘ਤੇ ਸੁਸ਼ੀਲ ਰਿੰਕੂ, ਪਵਨ ਕੁਮਾਰ ਟੀਨੂ ਤੀਜੇ ਨੰਬਰ ‘ਤੇ, ਮਹਿੰਦਰ ਸਿੰਘ ਕੇਪੀ ਚੌਥੇ ਨੰਬਰ ‘ਤੇ ਹਨ ਅਤੇ ਬਲਵਿੰਦਰ ਕੁਮਾਰ ਪੰਜਵੇਂ ਨੰਬਰ ‘ਤੇ ਹਨ। ਚਰਨਜੀਤ ਸਿੰਘ ਚੰਨੀ ਦੀ ਜਿੱਤ ਪੱਕੀ ਹੋ ਗਈ ਹੈ, ਸਿਰਫ਼ ਐਲਾਨ ਹੋਣਾ ਹੀ ਬਾਕੀ ਹੈ। ਚਰਨਜੀਤ ਸਿੰਘ ਚੰਨੀ 3 ਲੱਖ ਦਾ ਅੰਕੜਾ ਪਾਰ ਕਰ ਚੁੱਕੇ ਹਨ। ਚਰਨਜੀਤ ਚੰਨੀ 1,79,855 ਦੀ ਲੀਡ ਨਾਲ ਅੱਗੇ ਚੱਲ ਰਹੇ ਹਨ। ਜਲੰਧਰ ਵਿਚ ਹੁਣ ਤੱਕ 5 ਗੇੜਾਂ ਦੀਆਂ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।

ਹੁਣ ਤੱਕ ਦੇ ਰੁਝਾਨ

ਚਰਨਜੀਤ ਸਿੰਘ ਚੰਨੀ (ਕਾਂਗਰਸ)-301834 ਵੋਟਾਂ
ਸੁਸ਼ੀਲ ਰਿੰਕੂ (ਭਾਜਪਾ) – 179855
ਪਵਨ ਟੀਨੂ (ਆਪ)- 160192
ਮਹਿੰਦਰ ਸਿੰਘ ਕੇਪੀ (ਅਕਾਲੀ ਦਲ)-49608
ਬਲਿਵੰਦਰ ਕੁਮਾਰ (ਬਸਪਾ) – 49343

Exit mobile version