Breaking News Flash News Punjab

ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਡੇਰੇ ਵੱਲੋਂ ਹੋਇਆ ਵੱਡਾ ਐਲਾਨ

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਪੈਰੋਕਾਰਾਂ ਲਈ ਇਕ ਅਹਿਮ ਖ਼ਬਰ ਹੈ। ਦਰਅਸਲ, ਰਾਧਾ ਸੁਆਮੀ ਡੇਰਾ ਬਿਆਸ ਵਿਖੇ ਮਾਰਚ ਮਹੀਨੇ ਹੋਣ ਵਾਲੇ ਸਤਿਸੰਗ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਡੇਰਾ ਬਿਆਸ ਦੇ ਮੁਖੀ ਦਾ ਸਤਿਸੰਗ 16 ਮਾਰਚ, 23 ਮਾਰਚ ਅਤੇ 30 ਮਾਰਚ ਦਿਨ ਐਤਵਾਰ ਨੂੰ ਸਵੇਰੇ 9.30 ਵਜੇ ਬਿਆਸ ਵਿਖੇ ਸ਼ੁਰੂ ਹੋਵੇਗਾ। ਜਿਹੜੀ ਐੱਨਆਰਆਈ ਸੰਗਤ ਨਾਮਦਾਨ ਲੈਣ ਵਿਚ ਦਿਲਚਸਪੀ ਰੱਖਦੀ ਹੈ, ਉਨ੍ਹਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁੱਕਰਵਾਰ, 14 ਮਾਰਚ ਨੂੰ ਡੇਰਾ ਬਿਆਸ ਵਿਖੇ ਆਯੋਜਿਤ ਕੀਤੀ ਜਾਵੇਗੀ। ਸਾਰਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਸਮੇਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਅਤੇ ਸਤਿਸੰਗ ਦਾ ਲਾਭ ਉਠਾਓ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਲੰਘੇ ਫਰਵਰੀ ਮਹੀਨੇ ਵਿਚ ਬਿਆਸ ਡੇਰੇ ਵਿਚ ਭੰਡਾਰਿਆਂ ਦਾ ਆਯੋਜਨ ਕੀਤਾ ਗਿਆ ਸੀ, ਇਨ੍ਹਾਂ ਭੰਡਾਰਿਆਂ ਵਿਚ ਵੱਡੀ ਗਿਣਤੀ ਸੰਗਤ ਦੇਸ਼ ਵਿਦੇਸ਼ ਤੋਂ ਸਤਿਸੰਗ ਵਿਚ ਸ਼ਮੂਲੀਅਤ ਕਰਨ ਪਹੁੰਚੀ। ਹੁਣ ਫਿਰ ਡੇਰੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਰਚ ਮਹੀਨੇ ਭੰਡਾਰਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲਈ ਬਕਾਇਦਾ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਭੰਡਾਰੇ 16 ਮਾਰਚ ਦਿਨ ਐਤਵਾਰ, 23 ਮਾਰਚ ਅਤੇ 30 ਮਾਰਚ ਦਿਨ ਐਤਵਾਰ ਨੂੰ ਹੋਣਗੇ। ਭੰਡਾਰਿਆਂ ਮੌਕੇ ਡੇਰਾ ਬਿਆਸ ਵਿਚ ਪਹੁੰਚਣ ਵਾਲੀ ਵੱਡੀ ਗਿਣਤੀ ਸੰਗਤ ਲਈ ਸਾਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ।

LEAVE A RESPONSE

Your email address will not be published. Required fields are marked *