ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ। ਇਸ ਦੇ ਨਾਲ ਹੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।
ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ।