ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ-ਮੈਂ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ
ਖਨੌਰੀ ਬਾਰਡਰ ‘ਤੇ ਕਿਸਾਨਾਂ ਨੂੰ ਆਪਣੀ ਮੰਗਾਂ ਲਈ ਬੈਠਿਆਂ ਹੋਇਆਂ 100 ਦਿਨ ਤੋਂ ਵੱਧ ਗਏ ਹਨ। ਉੱਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈਕੇ 39 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਇਸ ਦੌਰਾਨ ਅੱਜ ਉਨ੍ਹਾਂ ਨੇ ਖਨੌਰੀ ਸਰਹੱਦ ਤੋਂ ਬੇਹੱਦ ਨਾਜ਼ੁਕ ਹਾਲਤ ਵਿੱਚ ਹੱਥ ਜੋੜ ਕੇ ਅਪੀਲ ਕੀਤੀ ਹੈ
ਉਨ੍ਹਾਂ ਨੇ ਹੱਥ ਜੋੜ ਕੇ ਅਪੀਲ ਕਰਦਿਆਂ ਹੋਇਆਂ ਲੋਕਾਂ ਨੂੰ ਕਿਹਾ ਕਿ ਤੁਹਾਨੂੰ ਸਭ ਨੂੰ ਪਤਾ ਹੈ ਕਿ ਐੱਮ. ਐੱਸ. ਪੀ. ਦੀ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਿਹੜੇ ਲੋਕ ਐੱਮ. ਐੱਸ. ਪੀ. ਦੀ ਲੜਾਈ ਦਾ ਹਿੱਸਾ ਹਨ ਅਤੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨਾ ਅਤੇ ਜਿੱਤਣਾ ਚਾਹੁੰਦੇ ਹਨ, ਉਨ੍ਹਾਂ ਸਾਰਿਆਂ ਨੂੰ ਮੈਂ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ 4 ਜਨਵਰੀ ਨੂੰ ਖ਼ਨੌਰੀ ਬਾਰਡਰ ‘ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ ਹਾ, ਮੈਂ ਤੁਹਾਨੂੰ ਸਭ ਨੂੰ ਦੇਖਣਾ ਚਾਹੁੰਦਾ ਹਾਂ।ਕ੍ਰਿਪਾ ਕਰਕੇ ਭਲਕੇ 4 ਜਨਵਰੀ ਨੂੰ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ। ਮੈਂ ਤੁਹਾਡਾ ਸਾਰਿਆਂ ਦਾ ਧੰਨਵਾਦੀ ਹੋਵਾਂਗਾ। ਜ਼ਿਕਰਯੋਗ ਹੈ ਕਿ ਭਲਕੇ ਖ਼ਨੌਰੀ ਮੋਰਚੇ ‘ਤੇ ਕਿਸਾਨਾਂ ਵਲੋਂ ਮਹਾਂਪੰਚਾਇਤ ਕੀਤੀ ਜਾਵੇਗੀ, ਜਿਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨ ਖ਼ਨੌਰੀ ਪੁੱਜਣਗੇ। ਇਸ ਨੂੰ ਲੈਕੇ ਨਾਜ਼ੁਕ ਹਾਲਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਸਰਹੱਦ ‘ਤੇ ਲੋਕਾਂ ਨੂੰ ਅਪੀਲ ਕਰਕੇ ਇੱਥੇ ਪਹੁੰਚਣ ਲਈ ਕਿਹਾ ਹੈ।




