REPOETER – BABLU
ਪੰਜਾਬ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਰੋੜਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਕੀਤਾ ਹੈ ਅਤੇ ਇਹ ਸਿਲਸਿਲਾ ਨਿਰੰਤਰ ਜਾਰੀ ਹੈ।
ਉਹਨਾਂ ਕਿਹਾ ਕਿ ਭਾਰਤ ਅੱਜ ਇਸ ਮੁਕਾਮ ਤੇ ਪਹੁੰਚ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵਰਲਡ ਦੀ ਤੀਸਰੀ ਅਰਥਵਿਵਸਥਾ ਬਣਨ ਜਾ ਰਿਹਾ ਹੈ ।ਜਿਸ ਨਾਲ ਆਲਮੀ ਪੱਧਰ ਤੇ ਭਰਤੀਆਂ ਦਾ ਮਾਣ ਸਨਮਾਨ ਹੋਰ ਉੱਚਾ ਹੋਵੇਗਾ ਤੇ ਇਹ ਸਭ ਕੁਝ ਪ੍ਰਧਾਨ ਮੰਤਰੀ ਮੋਦੀ ਦੇ ਦੂਰਦਰਸ਼ੀ ਫੈਸਲਿਆਂ ਦੇ ਕਾਰਨ ਹੀ ਸੰਭਵ ਹੋ ਸਕਿਆ ਹੈ।
ਉਹਨਾਂ ਕਿਹਾ ਕਿ ਮੋਦੀ ਨੇ ਜਦੋਂ ਤੋਂ ਦੇਸ਼ ਦੀ ਵਾਗਡੋਰ ਸੰਭਾਲੀ ਹੈ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਦੇਸ਼ ਦੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਹਨ ਅਤੇ ਹਰ ਵਰਗ ਚਾਹੇ ਉਹ ਗਰੀਬ, ਕਿਸਾਨ ਹੈ ਛੋਟੇ ਵਪਾਰੀ ਜਾਂ ਸਮਾਜ ਦੇ ਹੋਰ ਵਰਗ ਹਨ ਨੂੰ ਬਣਦੀਆਂ ਸਹੂਲਤਾਂ ਬਿਨਾ ਪੱਖਪਾਤ ਤੋਂ ਦਿੱਤੀਆਂ ਤੇ ਜੀਵਨ ਪੱਧਰ ਉੱਚਾ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਹੈ।
ਉਹਨਾਂ ਕਿਹਾ ਕਿ ਮੋਦੀ ਦੀ ਗਰੰਟੀ ਦਾ ਹੀ ਕਮਾਲ ਹੈ ਕਿ ਅੱਜ ਦੇਸ਼ ਆਲਮੀ ਪੱਧਰ ਤੇ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ ਅਤੇ ਆਉਂਦੇ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਵਿੱਚ ਨੰਬਰ ਇੱਕ ਦੀ ਕਤਾਰ ਵਿੱਚ ਪਹੁੰਚ ਜਾਵੇਗਾ।




