The News Post Punjab

ਨਾਬਾਲਗ ਨਾਲ ਅ.ਸ਼..ਲੀ.ਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ ‘ਚ, ਜਾਣੋ ਪੂਰਾ ਮਾਮਲਾ

ਲੁਧਿਆਣਾ ਦੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ ਵਿੱਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਬਾਬੇ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਹੁਣ ਤੱਕ ਹੋਰ ਕਿੰਨੇ ਲੋਕਾਂ ਨਾਲ ਗੰਦੇ ਕੰਮ ਕਰ ਚੁੱਕਿਆ ਹੈ।ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੱਸੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜੱਸੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀੜਤਾ ਨੇ ਦੱਸਿਆ ਕਿ ਮੇਰਾ ਜਨਮ 2011 ‘ਚ ਹੋਇਆ ਸੀ। ਮੈਂ ਛੇਵੀਂ ਜਮਾਤ ਤੱਕ ਪੜ੍ਹਿਆ ਹਾਂ। 3 ਸਾਲ ਪਹਿਲਾਂ ਪਿੰਡ ਕਾਉਂਕੇ ਕਲਾਂ ਦਾ ਜੱਸੀ ਬਾਬਾ ਮੈਨੂੰ ਪ੍ਰਸ਼ਾਦ ਦੇਣ ਦੇ ਬਹਾਨੇ ਆਪਣੇ ਕਮਰੇ ਵਿੱਚ ਲੈ ਗਿਆ। ਉੱਥੇ ਉਸ ਨੇ ਮੇਰੇ ਕੱਪੜੇ ਲਾਹ ਦਿੱਤੇ ਅਤੇ ਮਾੜੇ ਕੰਮ ਕਰਨ ਲੱਗ ਪਿਆ। ਪੀੜਤਾ ਨੇ ਦੱਸਿਆ ਕਿ ਜੱਸੀ ਉਸ ਦੇ ਪ੍ਰਾਈਵੇਟ ਪਾਰਟਸ ਨਾਲ ਛੇੜਛਾੜ ਕਰਨ ਲੱਗ ਪਿਆ।

ਉਸ ਨੇ ਵੀਡੀਓ ਵੀ ਬਣਾਈ। ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ। ਇਸੇ ਡਰ ਕਰਕੇ ਉਸ ਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ। ਅੱਜ ਉਸਨੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Exit mobile version