The News Post Punjab

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਤੱਕ ਦਿੱਲੀ ਪਹੁੰਚਣ ਦੀ ਉਮੀਦ ਹੈ । ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਸਨੂੰ ਦਿੱਲੀ ਲੈ ਕੇ ਆ ਰਹੀ ਹੈ। ਇਸਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਉਸਨੂੰ ਭਾਰਤ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ 2018 ਵਿੱਚ ਹਾਂਗਕਾਂਗ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਪਰ ਉਸ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਵੱਲੋਂ ਲੰਬੀ ਕਾਨੂੰਨੀ ਲੜਾਈ ਲੜੀ ਗਈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਦਮਾਸ਼ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ । ਸਾਲ 2016-17 ਵਿੱਚ ਜਲੰਧਰ ਅਤੇ ਲੁਧਿਆਣਾ ਵਿੱਚ ਹੋਏ ਕਤਲਾਂ ਵਿੱਚ ਵੀ ਰੋਮੀ ਦੇ ਸ਼ਾਮਲ ਹੋਣ ਦਾ ਸ਼ੱਕ ਹੈ। 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਤੋਂ 6 ਕੈਦੀ ਫਰਾਰ ਹੋਏ ਸਨ।

Exit mobile version