The News Post Punjab

ਨਿਗਮਬੋਧ ਘਾਟ ‘ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰ..ਤਿ..ਮ ਸ../ਸ.ਕਾਰ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ (27 ਦਸੰਬਰ 2024) ਨੂੰ ਸਵੇਰੇ 11:45 ਵਜੇ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਅੰਤਿਮ ਸੰਸਕਾਰ ਦਾ ਪ੍ਰੋਗਰਾਮ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਮੰਤਰੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਨਿਗਮਬੋਧ ਘਾਟ ਪਹੁੰਚਣਗੇ।

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਇਹ 28 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9:30 ਵਜੇ AICC (ਆਲ ਇੰਡੀਆ ਕਾਂਗਰਸ ਕਮੇਟੀ) ਦੇ ਦਿੱਲੀ ਸਥਿਤ ਹੈੱਡਕੁਆਰਟਰ ਤੋਂ ਨਿਗਮਬੋਧ ਘਾਟ ਲਈ ਰਵਾਨਾ ਹੋਵੇਗੀ। ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਰਾਸ਼ਟਰੀ ਸੋਗ ਕਾਰਨ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ ‘ਚ ਹੋਣ ਵਾਲੀ ਚੇਂਜ ਆਫ ਗਾਰਡ ਸੈਰੇਮਨੀ ਨਹੀਂ ਹੋਵੇਗੀ। ਇਹ ਇੱਕ ਫੌਜੀ ਪਰੰਪਰਾ ਹੈ। ਇਸ ਵਿੱਚ ਰਾਸ਼ਟਰਪਤੀ ਦੇ ਬਾਡੀਗਾਰਡ ਦਾ ਇੱਕ ਗਰੁੱਪ ਦੂਜੇ ਗਰੁੱਪ ਤੋਂ ਚਾਰਜ ਲੈਂਦਾ ਹੈ। ਇਹ ਹਰ ਹਫ਼ਤੇ ਆਯੋਜਿਤ ਕੀਤਾ ਜਾਂਦਾ ਹੈ। ਸਾਬਕਾ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਦੇਸ਼ ਭਰ ਵਿੱਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਦੇਸ਼ ਭਰ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਕੇਸੀ ਵੇਣੂਗੋਪਾਲ ਨੇ ਇਹ ਵੀ ਕਿਹਾ ਹੈ ਕਿ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਵੀ ਨਹੀਂ ਲੱਭ ਸਕੀ ਹੈ। ਇਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਅਪਮਾਨ ਹੈ।

ਖੜਗੇ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨੇ ਪੀਐਮ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੀ ਯਾਦਗਾਰ ਉਸੇ ਥਾਂ ‘ਤੇ ਬਣਾਈ ਜਾਣੀ ਚਾਹੀਦੀ ਹੈ ਜਿੱਥੇ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਹੋਵੇ।

ਖੜਗੇ ਨੇ ਲਿਖਿਆ, “ਮਨਮੋਹਨ ਸਿੰਘ, ਜੋ ਇੱਕ ਨਿਮਰ ਪਿਛੋਕੜ ਤੋਂ ਆਏ ਸਨ, ਬਟਵਾਰੇ ਦੇ ਦਰਦ ਦਾ ਅਨੁਭਵ ਕੀਤਾ ਸੀ ਅਤੇ ਆਪਣੇ ਦ੍ਰਿੜ ਇਰਾਦੇ ਦੇ ਕਰਕੇ ਦੁਨੀਆ ਦੇ ਪ੍ਰਮੁੱਖ ਸਿਆਸਤਦਾਨਾਂ ਵਿੱਚੋਂ ਇੱਕ ਬਣ ਗਏ ਸਨ। ਇਸ ਦੇ ਮੱਦੇਨਜ਼ਰ, ਮੈਂ ਉਮੀਦ ਅਤੇ ਭਰੋਸਾ ਕਰਦਾ ਹਾਂ ਕਿ “ਡਾ: ਮਨਮੋਹਨ ਸਿੰਘ ਦੇ ਰਾਜਨੀਤਿਕ ਕਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਉਸ ਥਾਂ ‘ਤੇ ਕਰਨ ਦੀ ਉਪਰੋਕਤ ਬੇਨਤੀ ਨੂੰ ਪ੍ਰਵਾਨ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਦੀ ਯਾਦਗਾਰ ਬਣਾਈ ਜਾ ਸਕੇ।”

Exit mobile version