The News Post Punjab

ਪੈਟਰੋਲ ਪੰਪਾਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਕੀਤੇ ਗਏ ਇਹ ਸਖ਼ਤ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਸੱਤ ਦਿਨ ਦੀ ਰਿਕਾਰਡਿੰਗ ਰਹਿਣੀ ਚਾਹੀਦੀ ਹੈ। ਇਹ ਹੁਕਮ 18 ਜੂਨ 2024 ਤੱਕ ਲਾਗੂ ਰਹੇਗਾ।

Exit mobile version