Breaking News Flash News Punjab

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 4 ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ ਜਾਵੇਗਾ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਰਾਜ ਭਵਨ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਚਾਰ ਨਵੇਂ ਚਿਹਰੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣਗੇ।

ਪੰਜਾਬ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ‘ਚੋਂ 4 ਮੰਤਰੀਆਂ ਨੂੰ ਹਟਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਇਨ੍ਹਾਂ ਸਾਰੇ ਮੰਤਰੀਆਂ ਦੇ ਅਸਤੀਫ਼ੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਕੋਲ ਵੀ ਪਹੁੰਚ ਗਏ ਹਨ।

Major reshuffle in Punjab cabinet

ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ’ਚ 5 ਨਵੇਂ ਚਿਹਰਿਆਂ ਦੀ ਐਂਟਰੀ ਹੋਵੇਗੀ। ਇਨ੍ਹਾਂ ’ਚ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਤੇ ਡਾ. ਰਵੀਜੋਤ ਨੂੰ ਮੰਤਰੀ ਮੰਡਲ ’ਚ ਸ਼ਾਮਲ ਕੀਤਾ ਜਾਵੇਗਾ। ਬਰਿੰਦਰ ਕੁਮਾਰ ਗੋਇਲ ਸੰਗਰੂਰ ਜ਼ਿਲੇ ਦੀ ਲਹਿਰਾਗਾਗਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ, ਜਦਕਿ ਤਰਨਪ੍ਰੀਤ ਸਿੰਘ ਸੌਂਦ ਲੁਧਿਆਣਾ ਦੀ ਖੰਨਾ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਮਹਿੰਦਰ ਭਗਤ ਨੇ ਜਲੰਧਰ ਤੋਂ ਜ਼ਿਮਨੀ ਚੋਣ ਜਿੱਤੀ ਹੈ। ਹਰਦੀਪ ਸਿੰਘ ਮੁੰਡੀਆਂ ਲੁਧਿਆਣਾ ਦੀ ਸਾਹਨੇਵਾਲ ਸੀਟ ਤੋਂ ਵਿਧਾਇਕ ਹਨ।

ਬਾਹਰ ਹੋਣ ਵਾਲੇ ਮੰਤਰੀਆਂ ਵਿੱਚੋਂ ਬ੍ਰਹਮਾ ਸ਼ੰਕਰ ਜਿੰਪਾ ਇਸ ਸਮੇਂ ਮਾਲ, ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੀ ਦੇਖ-ਰੇਖ ਕਰ ਰਹੇ ਸਨ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਗਗਨ ਅਨਮੋਲ ਮਾਨ ਨੂੰ ਕਿਰਤ ਅਤੇ ਸੈਰ ਸਪਾਟਾ ਵਿਭਾਗ ਦਿੱਤਾ ਗਿਆ। ਕੈਬਨਿਟ ਮੰਤਰੀ ਬਲਕਾਰ ਸਿੰਘ ਜਲੰਧਰ ਜ਼ਿਲ੍ਹੇ ਦੀ ਕਰਤਾਰਪੁਰ ਸੀਟ ਤੋਂ ਵਿਧਾਇਕ ਹਨ। ਉਹ ਮਾਨ ਸਰਕਾਰ ਵਿੱਚ ਲੋਕਲ ਬਾਡੀਜ਼ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਦੀ ਦੇਖ-ਰੇਖ ਕਰ ਰਹੇ ਸਨ। ਚੌਥਾ ਨਾਂ ਚੇਤਨ ਸਿੰਘ ਜੋੜਾਮਾਜਰਾ ਦਾ ਹੈ। ਉਹ ਪਟਿਆਲਾ ਜ਼ਿਲ੍ਹੇ ਦੀ ਸਮਾਣਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਉਹ ਇਸ ਸਮੇਂ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਦੀ ਭਲਾਈ, ਸੂਚਨਾ ਅਤੇ ਲੋਕ ਸੁਧਾਰ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

LEAVE A RESPONSE

Your email address will not be published. Required fields are marked *