ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਲਰਟ, ਮੀਂਹ ਪੈਣ ਦੀ ਵੀ ਸੰਭਾਵਨਾ, ਇੰਨੀ ਤਰੀਕ ਤੋਂ ਪਵੇਗੀ ਸੀਤ ਲਹਿਰ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਦਰਅਸਲ, ਪੱਛਮੀ ਗੜਬੜੀ ਐਕਟਿਵ ਹੈ। ਜਿਸ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਅਤੇ ਬਰਫਬਾਰੀ ਹੋਈ। ਉੱਥੇ ਹੀ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਵੈਸਟਰਨ ਡਿਸਟਰਬੈਂਸ ਕਰਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।
ਹੁਣ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਰ 11 ਦਸੰਬਰ ਤੋਂ ਠੰਡ ਤੁਹਾਨੂੰ ਪਰੇਸ਼ਾਨ ਕਰੇਗੀ। ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਜ਼ਿਲਿਆਂ ‘ਚ ਬਰਫਬਾਰੀ ਹੋ ਰਹੀ ਹੈ। ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵੱਧ ਰਹੀਆਂ ਹਨ। ਜਿਸ ਕਾਰਨ ਹੁਣ ਠੰਡ ਹੋਰ ਵੱਧ ਜਾਵੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਨੂੰ ਅਤੇ ਇਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਅੰਮ੍ਰਿਤਸਰ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਅੱਜ ਹਲਕੀ ਧੁੰਦ ਦੀ ਸੰਭਾਵਨਾ ਹੈ। ਅੱਜ ਤਾਪਮਾਨ 10 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।