The News Post Punjab

ਪੰਜਾਬ ‘ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ! IMD ਵੱਲੋਂ ਆਰੇਂਜ ਅਲਰਟ ਜਾਰੀ

547033564

ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ ‘ਤੇ ਦੋ ਦਿਨਾਂ ਤੋਂ ਰੁਕੇ ਹੋਏ ਮਾਨਸੂਨ ਨੇ ਰਫਤਾਰ ਫੜ ਲਈ ਹੈ। ਜਿਸ ਤੋਂ ਬਾਅਦ ਹੁਣ ਮਾਨਸੂਨ ਮਾਝਾ ਅਤੇ ਦੁਆਬਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ।

Punjab weather update

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ । ਅਜਿਹੇ ਵਿੱਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਦੱਸ ਦੇਈਏ ਕਿ 27 ਤੋਂ 29 ਜੂਨ ਤੱਕ ਪਠਾਨਕੋਟ ਅਤੇ ਹਿਮਾਚਲ ਸਰਹੱਦ ‘ਤੇ ਰੁਕਿਆ ਮਾਨਸੂਨ ਅੱਗੇ ਵੱਧ ਗਿਆ ਹੈ। ਮਾਨਸੂਨ ਨੇ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਨੂੰ ਕਵਰ ਕਰ ਲਿਆ ਹੈ । ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਜੇਕਰ ਮਾਨਸੂਨ ਦੀ ਰਫ਼ਤਾਰ ਚੰਗੀ ਰਹੀ ਤਾਂ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ।

Exit mobile version