The News Post Punjab

ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ 1 ਤੇ 2 ਜੂਨ ਨੂੰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿੱਚ ਜਿੱਥੇ ਇੱਕ ਪਾਸੇ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਹੁਣ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਰਾਤ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ,ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ 1 ਤੇ 2 ਜੂਨ ਨੂੰ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।

Punjab weather update

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਕਪੂਰਥਲਾ, ਜਲੰਧਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ, ਬਰਨਾਲਾ, SAS ਨਗਰ,ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ

ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਐਕਟਿਵ ਹੋ ਰਹੀ ਹੈ। ਜਿਸ ਕਾਰਨ 31 ਮਈ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾਵੇਗੀ।

Exit mobile version