The News Post Punjab

ਪੰਜਾਬ ”ਚ ਜਾਰੀ ਹੋਏ ਵਿਸ਼ੇਸ਼ ਹੁਕਮ, ਇੰਨੇ ਦਿਨ ਬੰਦ ਰਹਿਣਗੇ ਠੇਕੇ

ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ 17 ਅਪ੍ਰੈਲ 2024 ਸ਼ਾਮ 5 ਵਜੇ ਤੋਂ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਨ੍ਹਾਂ ਹੁਕਮਾਂ ਅਨੁਸਾਰ ਅੰਗਰੇਜੀ ਅਤੇ ਦੇਸੀ ਸ਼ਰਾਬ, ਸਪਿਰਿਟ, ਅਲਕੋਹਲ ਜਾਂ ਹੋਰ ਕੋਈ ਵੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਮਾਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ /ਸਰਵ ਕਰਨ ‘ਤੇ ਪੂਰਨ ਪਾਬੰਦੀ ਰਹੇਗੀ। ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲ ਭਾਵੇਂ ਕਿ ਉਨ੍ਹਾਂ ਨੂੰ ਸ਼ਰਾਬ ਰੱਖਣ ਤੇ ਸਪਲਾਈ ਕਰਨ ਦੇ ਵੱਖ-ਵੱਖ ਕੈਟਾਗਰੀਆਂ ਦੇ ਲਾਇਸੰਸ ਜਾਰੀ ਹੋਏ ਹੋਣ ਉੱਪਰ ਵੀ ਸ਼ਰਾਬ ਸਰਵ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਅਜਿਹਾ ਰਾਜਸਥਾਨ ਵਿਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Exit mobile version