The News Post Punjab

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸੂਬੇ ‘ਚ ਬੰਦ ਰਹਿਣਗੇ ਸਕੂਲ ਤੇ ਕਾਲਜ

ਅੱਜ ਪੂਰੇ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲੀ ਵਿਦਿਆਰਥੀ ਸਕੂਲੀ ਸਮਾਗਮਾਂ ਵਿਚ ਹਿੱਸਾ ਲੈਂਦੇ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਭਲਕੇ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਲਕੇ ਸਾਰੇ ਸਕੂਲ ਤੇ ਕਾਲਜ ਬੰਦ ਰਹਿਣਗੇ।

ਜ਼ਿਲ੍ਹਾ ਜਲੰਧਰ ਵਿਚ ਜਿਹੜੇ ਸਕੂਲਾਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ ਹੈ, ਉਨ੍ਹਾਂ ਸਕੂਲਾਂ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦੇ ਇਲਾਵਾ ਅੰਮ੍ਰਿਤਸਰ ਵਿਚ ਗਣਤੰਤਰ ਦਿਵ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਸਾਰੇ ਸਕੂਲਾਂ ਵਿਚ ਛੁੱਟੀ ਐਲਾਨੀ ਗਈ ਹੈ

ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਫਿਰੋਜ਼ਪੁਰ, ਅਬੋਹਰ, ਮੋਗਾ ਵਿਚ 27 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਸਰਕਾਰੀ ਛੁੱਟੀ ਰਹੇਗੀ।

Exit mobile version