The News Post Punjab

ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਵਪਾਰਕ ਇਕਾਈਆਂ ਰਹਿਣਗੀਆਂ ਬੰਦ

ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ।

ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਲਈ ਇਹ ਐਲਾਨ ਸਰਕਾਰੀ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ’ਤੇ ਲਾਗੂ ਹੁੰਦਾ ਹੈ।

Exit mobile version