The News Post Punjab

ਪੰਜਾਬ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚਿਆ, 7 ਅਗਸਤ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 7 ਅਗਸਤ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ ‘ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। IMD ਦੇ ਅਨੁਸਾਰ, 7 ਅਗਸਤ ਨੂੰ ਮੀਂਹ ਪੈਣ ਦੀ ​​ਸੰਭਾਵਨਾ ਹੈ। ਅਨੁਮਾਨ ਹੈ ਕਿ 1 ਜੁਲਾਈ ਦੀ ਤਰ੍ਹਾਂ ਇਸ ਦਿਨ ਵੀ ਚੰਗੀ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿੱਚ 4.5 ਮਿਲੀਮੀਟਰ, ਫਾਜ਼ਿਲਕਾ ਵਿੱਚ 2, ਗੁਰਦਾਸਪੁਰ ਵਿੱਚ 15 ਅਤੇ ਰੋਪੜ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੰਜਾਬ ਵਿੱਚ ਦੋ ਦਿਨਾਂ ਵਿੱਚ 62 ਫੀਸਦੀ ਜ਼ਿਆਦਾ ਮੀਂਹ ਪਿਆ ਹੈ। IMD ਦੇ ਅਨੁਸਾਰ, ਪੰਜਾਬ ਵਿੱਚ 1 ਅਤੇ 2 ਅਗਸਤ ਨੂੰ 24 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਆਮ ਤੌਰ ‘ਤੇ ਇਨ੍ਹਾਂ ਦੋ ਦਿਨਾਂ ਵਿੱਚ ਸਿਰਫ 14.8 ਮਿਲੀਮੀਟਰ ਮੀਂਹ ਪੈਂਦਾ ਹੈ।

Exit mobile version