The News Post Punjab

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਜ਼ਿਆਦਾ ਬਾਰਿਸ਼ ਹੋਈ ਹੈ। ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 MM. ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਔਸਤਨ 27.5 MM. ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 53 ਫ਼ੀਸਦੀ ਘੱਟ ਮੀਂਹ ਪਿਆ ਹੈ। ਇੱਥੇ ਔਸਤਨ 15.4 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਇਸ ਸਾਲ ਇੱਥੇ ਸਿਰਫ਼ 7.3 MM. ਮੀਂਹ ਹੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮੋਗਾ ਵਿੱਚ 45 ਫੀਸਦੀ, ਹੁਸ਼ਿਆਰਪੁਰ ਵਿੱਚ 38 ਫੀਸਦੀ ਅਤੇ ਐਸਬੀਐਸ ਨਗਰ ਵਿੱਚ 41 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ।ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਸਮੇਂ-ਸਮੇਂ ‘ਤੇ ਅਲਰਟ ਜਾਰੀ ਕਰਦਾ ਰਹੇਗਾ।

 

Exit mobile version