The News Post Punjab

ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਇਕ ਹੋਰ ਵੱਡਾ ਤੋਹਫ਼ਾ

ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ ਜਿਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਦਾ ਕੰਮ ਐੱਨ. ਓ. ਸੀ. ਦੀ ਸ਼ਰਤ ਕਾਰਣ ਰੁਕਿਆ ਪਿਆ ਸੀ। ਦਰਅਸਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਸਰਕਾਰ ਨੇ ਰਜਿਸਟਰੀ ਲਈ ਐੱਨ. ਓ. ਸੀ. ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਸੀ।

ਗਵਰਨਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਲੋਕਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਨਹੀਂ ਸੀ ਹੋ ਰਹੀਆਂ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਸਤੰਬਰ ਨੂੰ ਵਿਧਾਨ ਸਭਾ ਇਜਲਾਸ ਵਿਚ ਬਿੱਲ ਪੇਸ਼ ਕੀਤਾ ਸੀ, ਜਿਸ ਨੂੰ ਵਿਧਾਨ ਸਭਾ ਵਿਚ ਸਰਬ ਸੰਮਤੀ ਨਾਲ ਪਾਸ ਕਰਨ ਤੋਂ ਬਾਅਦ ਗਵਰਨਰ ਕੋਲ ਭੇਜਿਆ ਗਿਆ ਸੀ, ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ

ਇਸ ਨਾਲ ਕੱਚੀਆਂ ਕਲੋਨੀਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਨਾਜਾਇਜ਼ ਕਲੋਨੀਆਂ ਕੱਟਣ ਵਾਲਿਆਂ ‘ਤੇ ਵੀ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਨੂੰ ਜਿੱਥੇ ਮੋਟਾ ਜੁਰਮਾਨਾ ਠੋਕਿਆ ਜਾਵੇਗਾ, ਉਥੇ ਹੀ ਦੋਸ਼ੀ ਪਾਏ ਜਾਣ ‘ਤੇ ਸਖ਼ਤ ਸਜ਼ਾ ਵੀ ਮਿਲੇਗੀ।

Exit mobile version