The News Post Punjab

ਪੰਜਾਬ ਦੇ ਸਕੂਲਾਂ ‘ਚ PTM ਨੂੰ ਲੈਕੇ ਆਇਆ ਅਪਡੇਟ, ਹੁਣ ਇੰਨੀ ਤਰੀਕ ਨੂੰ ਹੋਵੇਗੀ ਮੀਟਿੰਗ

ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੈਕੇ ਖਾਸ ਖ਼ਬਰ ਸਾਹਮਣੇ ਆਈ ਹੈ। ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪਤਾ ਲੱਗਿਆ ਹੈ ਕਿ ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ (PTM) ਦੀ ਤਰੀਕ ਬਦਲ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਹੋਣ ਵਾਲੀ ਮਾਪੇ ਅਧਿਆਪਕ ਮੀਟਿੰਗ (PTM) ਦੀ ਮਿਤੀ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਵਿਭਾਗ ਨੇ ਕਿਹਾ ਕਿ ਮਾਪੇ ਅਧਿਆਪਕ ਮੀਟਿੰਗ (PTM) ਹੁਣ 5 ਫ਼ਰਵਰੀ ਨੂੰ ਹੋਵੇਗੀ।

ਇਹ ਧਿਆਨ ਦੇਣ ਯੋਗ ਹੈ ਕਿ ਇਹ ਮੀਟਿੰਗ ਪਹਿਲਾਂ 1 ਫ਼ਰਵਰੀ 2025 ਨੂੰ ਹੋਣੀ ਸੀ, ਜਿਸ ਨੂੰ ਪ੍ਰਬੰਧਕੀ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹੋਇਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੀਟੀਐਮ ਦੀ ਮਿਤੀ ਬਦਲ ਦਿੱਤੀ ਗਈ ਹੈ। ਵਿਭਾਗ ਨੇ ਸਾਰੇ ਸਕੂਲਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਮਾਪੇ ਅਧਿਆਪਕ ਮੀਟਿੰਗ (PTM) ਦੀ ਤਰੀਕ ਵਿੱਚ ਬਦਲਾਅ ਬਾਰੇ ਸਾਰੀ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਵਿਭਾਗ ਨੇ ਕਿਹਾ ਕਿ ਇਸ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

Exit mobile version