ਫਿਰ ਬਦਲੀ CM ਭਗਵੰਤ ਮਾਨ ਦੀ ਝੰਡਾ ਲਹਿਰਾਉਣ ਵਾਲੀ ਜਗ੍ਹਾ, ਜਾਣੋ ਹੁਣ ਕਿੱਥੇ ਹੋਵੇਗਾ ਸੂਬਾ ਪੱਧਰੀ ਸਮਾਗਮ
26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੂਬਾ ਪੱਧਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਪਹਿਲਾਂ ਇਹ ਸਮਾਗਮ ਮੁਹਾਲੀ ਵਿਖੇ ਹੋਣਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਗਮ ਪਟਿਆਲਾ ਵਿਖੇ ਹੋਵੇਗਾ। ਜਦੋਂ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ।
ਦੱਸ ਦਈਏ ਕਿ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਝੰਡਾ ਲਹਿਰਾਉਣਾ ਸੀ, ਫਿਰ ਮੁਹਾਲੀ ਪ੍ਰੋਗਰਾਮ ਤੈਅ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਪਟਿਆਲਾ ਤੈਅ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਸ਼ਾਮਲ ਹੋਇਆ ਸੀ।
ਇਸ ਤੋਂ ਬਾਅਦ ਉਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਝੰਡਾ ਲਹਿਰਾਉਣ ਦੀ ਜਗ੍ਹਾ ਬਦਲ ਦਿੱਤੀ ਗਈ ਹੈ। ਹੁਣ 26 ਜਨਵਰੀ ਨੂੰ ਮੁੱਖ ਮੰਤਰੀ ਮਾਨ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਕੇ ਝੰਡਾ ਲਹਿਰਾਉਣਗੇ।