The News Post Punjab

ਬਾਪੂ ਬਲਕੌਰ ਸਿੰਘ ਨੇ ਦੱਸਿਆ ਕੀ ਹੋਵੇਗਾ ਨਿੱਕੇ ਸਿੱਧੂ ਦਾ ਨਾਂ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਖ਼ੁਸ਼ੀਆਂ ਨੇ ਮੁੜ ਦਸਤਕ ਦਿੱਤੀ ਹੈ। ਬਲਕੌਰ ਸਿੰਘ ਤੇ ਚਰਨ ਕੌਰ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ। ਲੰਮੇ ਸਮੇਂ ਤੋਂ ਮਾਤਾ ਚਰਨ ਕੌਰ ਦੇ ਆਈ. ਵੀ. ਐੱਫ. ਦੀ ਮਦਦ ਨਾਲ 58 ਸਾਲ ਦੀ ਉਮਰ ’ਚ ਗਰਭਵਤੀ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। 17 ਮਾਰਚ ਨੂੰ ਪ੍ਰਮਾਤਮਾ ਨੇ ਉਨ੍ਹਾਂ ਦੀ ਕੁੱਖ ਮੁੜ ਤੋਂ ਹਰੀ ਕਰ ਦਿੱਤੀ। ਸਿੱਧੂ ਮੂਸੇਵਾਲਾ ਦੀ ਹਵੇਲੀ ’ਚ ਜਿੱਥੇ ਉਸ ਨੂੰ ਚਾਹੁਣ ਵਾਲਿਆਂ ਨੇ ਦਿਨ ਵੇਲੇ ਹੋਲੀ ਮਨਾਈ, ਉੱਥੇ ਰਾਤ ਨੂੰ ਦੀਵਾਲੀ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਇਨ੍ਹਾਂ ਰੌਣਕਾਂ ਤੋਂ ਸਿੱਧੂ ਦੀ ਹਵੇਲੀ ਲੰਮੇ ਸਮੇਂ ਤੋਂ ਸੱਖਣੀ ਰਹੀ, ਪਰ ਹੁਣ ਸਿੱਧੂ ਤੇ ਉਸ ਦੇ ਪਰਿਵਾਰ ਨੂੰ ਚਾਹੁਣ ਵਾਲਿਆਂ ’ਚ ਵਿਆਹ ਵਰਗਾ ਮਾਹੌਲ

ਇਸ ਵਿਚਾਲੇ ਸੋਸ਼ਲ ਮੀਡੀਆ ‘ਤੇ ਇਕ ਨਵੀਂ ਚਰਚਾ ਛਿੜੀ ਰਹੀ ਕਿ ਨਵਜੰਮੇ ਬੱਚੇ ਦਾ ਨਾਂ ਕੀ ਰੱਖਿਆ ਜਾਣਾ ਚਾਹੀਦਾ ਹੈ। ਇਸ ਨੂੰ ਲੈ ਕੇ ਬਾਪੂ ਬਲਕੌਰ ਸਿੰਘ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਜਦੋਂ ਪੱਤਰਕਾਰਾਂ ਵੱਲੋਂ ਬਲਕੌਰ ਸਿੰਘ ਨੂੰ ਪੁੱਛਿਆ ਗਿਆ ਕਿ ਨਵਜੰਮੇ ਬੱਚੇ ਦਾ ਨਾਂ ਵੀ ਸ਼ੁੱਭਦੀਪ ਸਿੰਘ ਸਿੱਧੂ ਹੀ ਰੱਖਿਆ ਜਾਵੇਗਾ ਤਾਂ ਉਨ੍ਹਾਂ ਕਿਹਾ ਕਿ ਇਹ ਤਾਂ ਕਹਿਣ ਦੀ ਲੋੜ ਹੀ ਨਹੀਂ ਹੈ, ਇਹ ਤਾਂ ਪਹਿਲਾਂ ਤੋਂ ਹੀ ਤੈਅ ਹੈ। ਸਾਨੂੰ ਤਾਂ ਇਹੀ ਲੱਗਦਾ ਹੈ ਕਿ ਸਾਡਾ ਸ਼ੁੱਭਦੀਪ ਹੀ ਵਾਪਸ ਆਇਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਮੈਂ ਵੀ ਸੋਸ਼ਲ ਮੀਡੀਆ ‘ਤੇ ਕੁਮੈਂਟਸ ਪੜ੍ਹ ਰਿਹਾ ਸੀ ਕਿ ਲੋਕ ਕਹਿ ਰਹੇ ਸਨ ਕਿ ਸੁਣਿਆ ਸੀ ਮਰਨ ਵਾਲੇ ਵਾਪਸ ਨਹੀਂ ਆਉਂਦੇ, ਪਰ ਇਸ ਵਾਰ ਇੰਝ ਲੱਗਦਾ ਹੈ ਕਿ ਉਹ ਵਾਪਸ ਆ ਗਿਆ। ਕਈ ਵਾਰ ਵਾਹਿਗੁਰੂ ਵੀ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਦਾ ਹੈ।

Exit mobile version