The News Post Punjab

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ

ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਖ਼ਿਲਾਫ਼ ਦਿੱਤੇ ਗਏ ਬਿਆਨਾਂ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਸਮੂਹ ਜਨਤਕ ਪਲੇਟਫਾਰਮਾਂ ‘ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ਤੋਂ ਤੁਰੰਤ ਰੋਕ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਬਿਨ ਰਾਜਬੀਰ ਸਿੰਘ ਦੀ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਵੱਲੋਂ ਮਾਣਹਾਨੀ ਦਾ ਮੁਕੱਦਮਾ ਦਾਇਰ ਕਰ ਕੇ ਬਿਕਰਮ ਮਜੀਠੀਆ ਦੇ ਝੂਠੇ ਅਤੇ ਗਲਤ ਦੋਸ਼ਾਂ ਨੂੰ ਚੁਣੌਤੀ ਦਿੱਤੀ ਸੀ। ਇਸ ਮਾਮਲੇ ਵਿਚ ਸੁਣਵਾਈ ਕਰਦਿਆਂ ਅਦਾਲਤ ਨੇ ਬਿਕਰਮ ਮਜੀਠੀਆ ਦੇ ਬਿਆਨਾਂ ਖ਼ਿਲਾਫ਼ ਅੰਤਰਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਮਜੀਠੀਆ ਵੱਲੋਂ ਦਿੱਤੇ ਬਿਆਨਾਂ ‘ਤੇ ਰੋਕ ਲਗਾਉਂਦਿਆਂ ਉਨ੍ਹਾਂ ਨੂੰ ਸਾਰੇ ਜਨਤਕ ਪਲੇਟਫਾਰਮਾਂ ‘ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅਜਿਹੇ ਬਿਆਨ ਰਾਜਬੀਰ ਸਿੰਘ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ

ਇੱਥੇ ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਦੇ ਵੱਲੋਂ ਰਾਜਬੀਰ ਸਿੰਘ ਉੱਪਰ ਕਈ ਇਲਜ਼ਾਮ ਲਗਾਏ ਗਏ ਸਨ। ਮਜੀਠੀਆ ਨੇ ਰਾਜਬੀਰ ਸਿੰਘ ‘ਤੇ ਪੈਸੇ ਦੇ ਲੈਣ-ਦੇਣ ਬਾਰੇ ਇਲਜ਼ਾਮ ਲਗਾਏ ਸਨ। ਇਸ ਮਗਰੋਂ ਰਾਜਬੀਰ ਸਿੰਘ ਨੇ ਮਜੀਠੀਆ ਨੂੰ ਲੀਗਲ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਮਜੀਠੀਆ ਵੱਲੋਂ ਮੁਆਫ਼ੀ ਨਾ ਮੰਗੇ ਜਾਣ ‘ਤੇ ਰਾਜਬੀਰ ਸਿੰਘ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ, ਜਿੱਥੋਂ ਉਨ੍ਹਾਂ ਨੂੰ ਰਾਹਤ ਮਿਲੀ ਹੈ।

 

Exit mobile version