ਮਰਿਆਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਦਾ ਸੰਦੇਸ਼ ਘਰ ਘਰ ਪਚਾਉਣਾ ਸਮੇਂ ਦੀ ਮੁੱਖ ਲੋੜ ਹੈ ਜਿਸ ਕਰਕੇ ਸਾਨੂੰ ਆਪਣੇ ਜੀਵਨ ਦਾ ਨਜ਼ਰੀਆ ਬਦਲਦੇ ਹੋਏ ਇਸ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਉਘੇ ਸਮਾਜ ਸੇਵਕ ਪਰਮਜੀਤ ਸਿੰਘ ਗਿੱਲ ਨੇ ਸਥਾਨਕ ਪ੍ਰੇਮ ਨਗਰ, ਦਾਰਾਸਲਾਮ ਵਿਖੇ ਦਿ ਕ੍ਰਿਸ਼ਨਾ ਦੀਵਾਨ ਡਰਾਮਾਟਿਕ ਕਲੱਬ ਵੱਲੋਂ ਹਰ ਸਾਲ ਆਯੋਜਿਤ ਕੀਤੇ ਜਾਂਦੇ ਰਾਮਲੀਲਾ ਸਮਾਗਮ ਦੇ ਉਦਘਾਟਣ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਅਤੇ ਕਲੱਬ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਰਾਮਲੀਲਾ ਸਮਾਗਮ ਦਾ ਆਯੋਜਨ ਕਰਨਾ ਸਲਾਘਾਯੋਗ ਹੈ ਕਿਉਂਕਿ ਅਜਿਹੇ ਸਮਾਗਮਾਂ ਦੇ ਨਾਲ ਸਾਡੀ ਨੌਜਵਾਨ ਪੀੜੀ ਆਪਣੇ ਵਿਰਸੇ ਅਤੇ ਪੁਰਖਿਆਂ ਦੇ ਪਾਏ ਹੋਏ ਪੂਰਨਿਆਂ ਤੋਂ ਜਾਣੂ ਹੁੰਦੀ ਹੈ ਅਤੇ ਉਹਨਾਂ ਦੇ ਦਰਸਾਏ ਰਾਹ ਤੇ ਚੱਲਣ ਲਈ ਪ੍ਰੇਰਿਤ ਹੁੰਦੀ ਹੈ
ਉਹਨਾਂ ਨੇ ਕਿਹਾ ਕਿ ਸਦੀਆਂ ਦੀ ਜਦੋਜਹਿਦ ਤੋਂ ਬਾਅਦ ਅਯੋਧਿਆ ਵਿਖੇ ਭਗਵਾਨ ਸ੍ਰੀ ਰਾਮ ਜੀ ਦਾ ਜਨਮ ਸਥਾਨ ਵਿਖੇ ਉਹਨਾਂ ਦਾ ਮੰਦਿਰ ਬਣ ਕੇ ਤਿਆਰ ਹੋਇਆ ਹੈ ਉਸ ਤੋਂ ਬਾਅਦ ਇਹ ਪਹਿਲੀ ਰਾਮਲੀਲਾ ਦਾ ਮੰਚਨ ਹੋ ਰਿਹਾ ਹੈ। ਜਿਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਸਾਨੂੰ ਅਜਿਹੇ ਸਮਾਗਮ ਹੋਰ ਵੱਡੇ ਪੱਧਰ ਤੇ ਕਰਵਾਏ ਜਾਣ ਅਤੇ ਪ੍ਰਭੂ ਸ਼੍ਰੀ ਰਾਮ ਦਾ ਸ਼ਾਂਤੀ, ਸਦਭਾਵਨਾ ਅਤੇ ਮਰਿਆਦਾ ਦਾ ਸੰਦੇਸ਼ ਘਰ ਘਰ ਪਹੁੰਚਾਇਆ ਜਾਵੇ ਤਾਂ ਜੋ ਅਜੋਕੇ ਸਮੇਂ ਵਿੱਚ ਬੁਰਾਈਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਵਿੱਚ ਧਸਦੀ ਜਾ ਰਹੀ ਲੋਕਾਈ ਨੂੰ ਸੱਚ ,ਪ੍ਰੇਮ ,ਸਦਭਾਵਨਾ ਅਤੇ ਪ੍ਰਭੂ ਸਿਮਰਨ ਦਾ ਰਾਹ ਦਰਸਾਇਆ ਜਾ ਸਕੇ।
