The News Post Punjab

ਮਸ਼ਹੂਰ ਪੰਜਾਬੀ ਗਾਇਕ R Nait ਨੂੰ ਮਿਲੀ ਧ.ਮ.ਕੀ, ਮੰਗੀ 1 ਕਰੋੜ ਰੁਪਏ ਦੀ ਫਿਰੌਤੀ

ਮਸ਼ਹੂਰ ਪੰਜਾਬੀ ਗਾਇਕ ਆਰ ਨੇਤ ਨੂੰ 1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਸਬੰਧੀ ਉਸ ਦੇ ਟੀਮ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਟੀਮ ਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਫਿਰੌਤੀ ਨਾ ਮਿਲਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਮਾਮਲੇ ਨੂੰ ਲੈ ਕੇ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੀ ਸਾਈਬਰ ਟੀਮ ਉਨ੍ਹਾਂ ਫ਼ੋਨ ਨੰਬਰਾਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬੀ ਗਾਇਕ ਆਰ. ਨੇਤ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਕਈ ਵਾਰ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਆ ਰਹੀਆਂ ਹਨ। ਇਹ ਨੰਬਰ ਯੂਕੇ ਦਾ ਦੱਸਿਆ ਜਾ ਰਿਹਾ ਹੈ।

ਕੁਝ ਰਿਕਾਰਡਿੰਗ ਵੀ ਭੇਜੀ ਗਈ ਹੈ, ਜਿਸ ਵਿੱਚ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਫਿਰੌਤੀ ਦੀ ਰਕਮ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਮੁਲਜ਼ਮਾਂ ਨੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version