Breaking News Flash News Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਬੈਂਕ ਤੋਂ ਮੰਗੀ ਮਦਦ, ਜਾਣੋ ਪੂਰਾ ਮਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਾ ਸਹਿਯੋਗ ਮੰਗਿਆ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਭਾਰਤ ਵਿੱਚ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਤ ਟੈਨੋ ਕਿਊਮ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਸੀਐਮ ਮਾਨ ਨੇ ਖੁਦ ਸ਼ੁੱਕਰਵਾਰ ਰਾਤ ਨੂੰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿੱਤੀ ਅਤੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ, ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਇਨ੍ਹਾਂ ਸੁਧਾਰਾਂ ਸਬੰਧੀ ਰਾਜ ਦੇ ਠੋਸ ਏਜੰਡੇ ਨੂੰ ਦਰਸਾਉਂਦੇ ਹੋਏ, ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਦਾ ਮੁੱਖ ਉਦੇਸ਼ ਵਿੱਤੀ ਸੂਝ-ਬੂਝ, ਬਿਹਤਰ ਪ੍ਰਸ਼ਾਸਨ ਅਤੇ ਸੇਵਾਵਾਂ ਦੀ ਬਿਹਤਰ ਡਿਲੀਵਰੀ ‘ਤੇ ਧਿਆਨ ਕੇਂਦਰਿਤ ਕਰਨਾ ਹੈ।

 

 

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿੱਤੀ ਸਹਾਇਤਾ ਪੰਜਾਬ ਦੀਆਂ ਵਿਕਾਸ ਤਰਜੀਹਾਂ ਨੂੰ ਹੋਰ ਮਜ਼ਬੂਤ ​​ਕਰੇਗੀ ਜਿਸ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਮਨੁੱਖੀ ਸਰੋਤ ਵਿਕਾਸ ਅਤੇ ਸਮਾਜ ਭਲਾਈ ਪਹਿਲਕਦਮੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਸਹਿਯੋਗ ਨਾਲ ਪੰਜਾਬ ਖੁਸ਼ਹਾਲੀ ਅਤੇ ਵਿਕਾਸ ਵੱਲ ਵੱਡਾ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲਈ ਵਾਤਾਵਰਨ ਇੱਕ ਤਰਜੀਹੀ ਖੇਤਰ ਹੈ ਅਤੇ ਉਨ੍ਹਾਂ ਦੀ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

LEAVE A RESPONSE

Your email address will not be published. Required fields are marked *