Flash News Punjab

ਮੋਗਾ : ਪਿਆਰ ‘ਚ ਧੋਖਾ ਮਿਲਣ ‘ਤੇ ਕੁੜੀ ਨੇ ਦਿੱਤੀ ਜਾ. +ਨ, ਦੋ ਬੱਚਿਆਂ ਦੇ ਪਿਓ ਨੇ ਧੋਖਾ ਦੇ ਕੇ ਸ਼ੁਰੂ ਕੀਤਾ ਸੀ ਰਿਸ਼ਤਾ

ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ ‘ਚ ਪਿਆਰ ‘ਚ ਧੋਖਾ ਮਿਲਣ ਮਗਰੋਂ 23 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਮ੍ਰਿਤਕ ਲੜਕੀ ਨੇ ਆਪਣੀ ਮੌਤ ਦਾ ਜਿੰਮੇਵਾਰ ਆਪਣੀ ਮਾਸੀ ਉਸ ਦੀ ਲੜਕੀ ਅਤੇ ਆਪਣੇ ਪ੍ਰੇਮੀ ਨੂੰ ਦੋਸ਼ੀ ਠਹਿਰਾਇਆ। ਮ੍ਰਿਤਕਾ ਦੀ ਪਛਾਣ ਕਰਮਜੀਤ ਕੌਰ ਵਜੋਂ ਹੋਈ ਹੈ। ਲੜਕੀ ਦੇ ਪਰਿਵਾਰ ਦੇ ਬਿਆਨ ਦੇ ਅਧਾਰ ‘ਤੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਮ੍ਰਿਤਕ ਲੜਕੀ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਬਠਿੰਡਾ ਵਿੱਚ ਧਾਗੇ ਦੀ ਫੈਕਟਰੀ ਵਿੱਚ ਕੰਮ ਕਰਦੀ ਸੀ। ਬੁੱਕਣਵਾਲਾ ਰੋਡ ’ਤੇ ਸਿਮਰਨਜੀਤ ਕੌਰ ਦੇ ਘਰ ਉਸ ਦੀ ਮਾਸੀ ਆਉਂਦੀ-ਜਾਂਦੀ ਰਹਿੰਦੀ ਸੀ। ਜਿੱਥੇ ਉਸ ਦੀ ਮਾਸੀ ਅਤੇ ਮਾਸੀ ਦੀ ਲੜਕੀ ਆਸ਼ੂ ਨੇ ਕਰਮਜੀਤ ਕੌਰ ਦੀ ਜਾਣ-ਪਛਾਣ ਉਨ੍ਹਾਂ ਦੇ ਘਰ ਨੇੜੇ ਰਹਿੰਦੇ ਗੁਰਪ੍ਰੀਤ ਸਿੰਘ ਗੋਪੀ ਨਾਮਕ ਲੜਕੇ ਨਾਲ ਕਰਵਾਈ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਕਰਮਜੀਤ ਕੌਰ ਵਿੱਚ ਪ੍ਰੇਮ ਸਬੰਧ ਬਣ ਗਏ।

ਲੜਕੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਹੈ ਅਤੇ ਦੋ ਬੱਚਿਆਂ ਦਾ ਪਿਤਾ ਹੈ ਤਾਂ ਉਸ ਨੇ ਸ਼ਨੀਵਾਰ ਸਵੇਰੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਹਾਲਤ ਵਿਗੜਨ ਕਾਰਨ ਲੜਕੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਰਮਜੀਤ ਕੌਰ ਦੀ ਮਾਸੀ ਸਿਮਰਨਜੀਤ ਕੌਰ, ਉਸ ਦੀ ਲੜਕੀ ਆਸ਼ੂ ਅਤੇ ਗੁਰਪ੍ਰੀਤ ਸਿੰਘ ਦੇ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

LEAVE A RESPONSE

Your email address will not be published. Required fields are marked *