ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਗਿੱਲ ਨੇ ਕਿਹਾ ਹੈ ਕਿ ਮੋਦੀ ਨੇ ਦੇਸ ਦੇ ਕਰੋੜਾਂ ਗ਼ਰੀਬ, ਲੋੜਵੰਦ ਅਤੇ ਆਮ ਲੋਕਾਂ ਦੀ ਬਾਂਹ ਫੜੀ ਹੈ ਜਿਸ ਲਈ ਕਈ ਭਲਾਈ ਯੋਜਨਾਵਾਂ ਲਾਗੂ ਕੀਤੀਆ ਹਨ ।
ਉਹਨਾਂ ਕਿਹਾ ਕਿ ਸਿਹਤ ਸਹੂਲਤਾਂ ਵਾਸਤੇ ਜਿਥੇ ਮੋਦੀ ਸਰਕਾਰ ਨੇ ਆਯੁਸ਼ਮਾਨ ਭਾਰਤ ਯੋਜਨਾ ਸ਼ੁਰੂ ਕੀਤੀ ਅਤੇ ਦੇਸ ਦੇ ਕਰੋੜਾਂ ਲੋਕਾਂ ਨੂੰ ਲਾਭ ਦਿੱਤਾ ਓਥੇ ਜਨ ਔਸ਼ਧੀ ਕੇਂਦਰ ਖੋਲੇ ਗਏ ਹਨ ਜਿੱਥੋਂ ਸਸਤੀਆਂ ਦਵਾਈਆਂ ਮਿਲਦੀਆਂ ਹਨ ਅਤੇ ਲੋਕਾਂ ਦੇ ਪੈਸਿਆਂ ਦੀ ਵੱਡੀ ਬੱਚਤ ਹੋ ਰਹੀ ਹੈ। ਉਜਵਲਾ ਯੋਜਨਾਂ ਰਾਹੀਂ ਮੁਫਤ ਗੈਸ ਸਿਲੰਡਰ ਅਤੇ ਚੁੱਲ੍ਹੇ ਦੀ ਸੁਵਿਧਾ ਘਰ ਘਰ ਪਹੁੰਚਾਈ ਗਈ।
ਦੇਸ਼ ਭਰ ਵਿਚ ਲੋੜਵੰਦ ਪਰਿਵਾਰਾਂ ਦੇ ਘਰ ਘਰ ਗੁਸਲਖਾਨੇ ਬਣਵਾ ਕੇ ਦਿੱਤੇ ਹਨ ਤਾਂ ਜੋ ਮਹਿਲਾਵਾਂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪਵੇ। ਕਰੀਬ 4 ਕਰੋੜ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਘਰ ਬਣਾ ਕੇ ਮੋਦੀ ਸਰਕਾਰ ਨੇ ਦਿੱਤੇ ਹਨ ਜਿਸ ਨਾਲ ਅਜੇਹੇ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋਇਆ ਹੈ, ਕਿਉਂਕਿ ਬੇਘਰ ਅਤੇ ਕੱਚੀਆਂ ਛੱਤਾਂ ਵਾਲੇ ਮਕਾਨਾਂ ਕਰਕੇ ਅਜਿਹੇ ਕਰੋੜਾਂ ਪਰਿਵਾਰਾਂ ਨੂੰ ਸਰਦੀ, ਗਰਮੀ ਅਤੇ ਬਰਸਾਤ ਦੇ ਦਿਨਾਂ ਵਿੱਚ ਬਹੁਤ ਜਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਹਨਾਂ ਦੇ ਦੁੱਖ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸਮਜੇਆ ਅਤੇ ਦੂਰ ਕੀਤਾ ਹੈ।
ਉਹਨਾਂ ਕਿਹਾ ਕਿ ਏਨੀਆਂ ਸਹੂਲਤਾ ਦੇਸ ਦੇ ਕਰੋੜਾਂ ਲੋਕਾਂ ਨੂੰ ਬਿਨਾ ਕਿਸੇ ਵਿਚੋਲੀਏ ਦੇ ਮਿਲ ਰਹੀਆਂ ਹਨ
