The News Post Punjab

ਲੁਧਿਆਣਾ ਇੰਪਰੂਵਮੈਂਟ ਟਰੱਸਟ ਘਪਲੇ ‘ਚ ED ਦਾ ਐਕਸ਼ਨ, ਸਾਬਕਾ ਚੇਅਰਮੈਨ ਦੀ 5.58 ਕਰੋੜ ਦੀ ਜਾਇਦਾਦ ਜ਼ਬਤ

ਜਲੰਧਰ ਇੰਪਰੂਵਮੈਂਟ ਟਰੱਸਟ ਘਪਲੇ ਵਿਚ ਜਲੰਧਰ ਈਡੀ ਨੇ ਵੱਡਾ ਐਕਸ਼ਨ ਲਿਆ ਹੈ। ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਦੀਆਂ ਅਚੱਲ ਜਾਇਦਾਦਾਂ ਸਣੇ ਬੈਂਕ ਖਾਤਿਆਂ ਵਿਚ ਪਏ ਪੈਸਿਆਂ ਨੂੰ ਮਿਲਾ ਕੇ 5.58 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ। ਜਲੰਧਰ ਈਡੀ ਵੱਲੋਂ ਇਹ ਕਾਰਵਾਈ ਸਾਬਕਾ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਵਿਚ ਹੋਏ ਘਪਲਿਆਂ ਨੂੰ ਲੈ ਕੇ ਕੀਤੀ ਗਈ ਹੈ।

ਦੱਸ ਦੇਈਏ ਕਿ ਤਿੰਨ ਮਹੀਨੇ ਪਹਿਲਾਂ ਮੌਜੂਦਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਈਡੀ ਨੂੰ ਭੇਜੇ ਗਏ ਪੱਤਰ ਵਿਚ ਲਿਖਿਆ ਸੀ ਕਿ ਰਮਨ ਬਾਲਾ ਸੁਬ੍ਰਾਮਣੀਅਮ ਦੇ ਕਾਰਜਕਾਲ ਦੌਰਾਨ LDP ਯੋਜਨਾ ਤਹਿਤ ਅਲਾਟ ਕੀਤੇ ਗਏ ਪਲਾਟਾਂ ਦੀ ਧਾਂਦਲੀ ਦੀ ਸ਼ਿਕਾਇਤ ਕੀਤੀ ਗਈ ਸੀ ਜਿਸ ਦੇ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਹੋਈ। ਪਹਿਲਾਂ ਪੰਜਾਬ ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਤੇ ਫਿਰ 3 ਮਹੀਨੇ ਪਹਿਲਾਂ ਈਡੀ ਨੇ ਇਸ ਕੇਸ ਵਿਚ ਈਡੀ ਐਕਸ਼ਨ ਮੋਡ ਵਿਚ ਆ ਗਈ।

ਈਡੀ ਜਲੰਧਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਤਤਕਾਲੀ ਪ੍ਰਧਾਨ ਰਮਨ ਬਾਲਾ ਨਾਲ ਸਬੰਧਤ 5.58 ਕਰੋੜ ਰੁਪਏ ਦੀ ਅਚੱਲ ਜਾਇਦਾਦਾਂ ਤੇ ਬੈਂਕ ਬੈਲੇਂਸ ਨੂੰ ਅਸਥਾਈ ਤੌਰ ਤੋਂ ਜ਼ਬਤ ਕੀਤਾ ਹੈ। ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ ਤੇ ਨਿਊ ਸੀਨੀਅਰ ਸੈਕੰਡਰੀ ਸਕੂਲ ਸੁਸਾਇਟੀ ਸਰਾਭਾ ਨਗਰ, ਲੁਧਿਆਣਾ ਖਿਲਾਫ ਪੀਐੱਮਐੱਲਏ 2002 ਦੀਆਂ ਵਿਵਸਥਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਈਡੀ IPS 1860 ਤੇ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ 2 ਐੱਫਆਈਆਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ। ਈਡੀ ਦੀ ਜਾਂਚ ਤੋਂ ਪਤਾ ਲੱਗਾ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਨਿੱਜੀ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਵਿਅਕਤੀਆਂ ਨੂੰ ਅਨੁਕੂਲ ਪਲਾਟ ਵੰਡੇ। ਕੁਝ ਅਯੋਗ ਵਿਅਕਤੀਆਂ ਤੇ ਸੰਸਥਾਵਾਂ ਨੂੰ ਪਲਾਟ ਵੰਡੇ।

ਈਡੀ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅਪਰਾਧਿਕ ਗਤੀਵਿਧੀਆਂ ਰਾਹੀਂ ਪੈਦਾ ਹੋਏ ਅਪਰਾਧ (ਪੀਓਸੀ) ਦੀ ਕਮਾਈ ਬੈਂਕ ਖਾਤਿਆਂ ਵਿੱਚ ਜਮ੍ਹਾ ਕੀਤੀ ਗਈ ਸੀ ਅਤੇ ਅਚੱਲ ਜਾਇਦਾਦਾਂ ਵਿੱਚ ਨਿਵੇਸ਼ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 24.08.2023 ਨੂੰ ਛੇ ਥਾਵਾਂ ‘ਤੇ ਤਲਾਸ਼ੀ ਲਈ ਗਈ ਸੀ ਅਤੇ 1.5 ਕਰੋੜ ਰੁਪਏ ਦੀ ਰਕਮ ਜ਼ਬਤ ਕੀਤੀ ਗਈ ਸੀ

Exit mobile version