ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਦੀ ਕੇਂਦਰ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਈ ਹੈ ਭ੍ਰਿਸ਼ਟਾਚਾਰ ਨੂੰ ਲਗਾਮ ਲਗਾਈ ਗਈ ਹੈ ਅਤੇ ਜਿਸ ਵੀ ਸਿਆਸੀ ਪਾਰਟੀ ਦੇ ਆਗੂਆਂ ਵੱਲੋਂ ਦੇਸ ਦੇ ਵਸੀਲਿਆਂ ਦੀ ਲੁੱਟ ਕੀਤੀ ਗਈ ਸੀ ਉਹਨਾਂ ਨੂੰ ਕਾਨੂੰਨ ਅਤੇ ਸੰਵਿਧਾਨ ਮੁਤਾਬਕ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਹਨਾਂ ਕਿਹਾ ਕਿ ਜੇਕਰ ਯੂ ਪੀ ਏ ਸਰਕਾਰ ਦਾ ਕਾਰਜਕਾਲ ਪੂਰੀ ਤਰਾਂ ਨਾਲ ਭ੍ਰਿਸ਼ਟਾਚਾਰ ਵਿੱਚ ਲਿਬੜਿਆ ਹੋਇਆ ਸੀ ਅਤੇ ਕੋਈ ਵਿਕਾਸ ਕੰਮ ਸਿਰੇ ਨਹੀਂ ਚੜ੍ਹ ਰਹੇ ਸਨ।
ਗਿੱਲ ਨੇ ਕਿਹਾ ਕਿ 2014 ਤੋਂ ਪਹਿਲਾਂ ਦੇਸ ਵਿਚ ਸ਼ਾਸ਼ਨ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਨੇ ਦੇਸ ਦੇ ਲੋਕਾ ਨੂੰ ਅਜੀਹੇ ਮੁਕਾਮ ਤੇ ਲਿਆ ਖੜਾ ਕੀਤਾ ਸੀ ਜਿਥੇ ਗ਼ਰੀਬ ਹੋਰ ਗ਼ਰੀਬ ਹੁੰਦਾ ਚਲਿਆ ਜਾ ਰਿਹਾ ਸੀ ਅਤੇ ਕਿਸੇ ਨੂੰ ਕੋਈ ਸਹੂਲਤ ਨਹੀ ਸੀ ਮਿਲ ਰਹੀ ਜਿਸ ਕਰਕੇ ਲੋਕਾਂ ਨੇ ਅਜਿਹੀਆਂ ਪਾਰਟੀਆਂ ਦਾ ਦੇਸ ਦੀ ਸੱਤਾ ਤੋ ਮੁਕੰਮਲ ਸਫਾਇਆ ਕਰ ਦਿੱਤਾ ਸੀ ਜੋ ਅੱਜ ਆਪਣੀ ਖਤਮ ਹੋ ਚੁੱਕੀ ਸਿਆਸੀ ਸਾਖ਼ ਨੂੰ ਬਹਾਲ ਕਰਨ ਲਈ ਤਰਲੋਮੱਛੀ ਹੋ ਰਹੀਆਂ ਹਨ ਪਰ ਸੁਹਿਰਦ ਅਤੇ ਸਿਆਣੇ ਦੇਸ਼ਵਾਸੀ ਹੁਣ ਅਜਿਹੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਗਾ ਰਹੇ।