The News Post Punjab

ਲੋਕ ਸਭਾ ਚੋਣਾਂ 2024: ਲੁਧਿਆਣਾ ‘ਚ ਬਦਲੇ ਰੁਝਾਨ, ਹੁਣ ਇਹ ਆਗੂ ਨਿਕਲਿਆ ਅੱਗੇ

ਲੋਕ ਸਭਾ ਚੋਣਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਲੁਧਿਆਣਾ ਸੀਟ ਦੀ ਗੱਲ ਕਰੀਏ ਤਾਂ ਇੱਥੋਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਦਲ ਦੇ ਰਣਜੀਤ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਅਸ਼ੋਕ ਕੁਮਾਰ ਪਰਾਸ਼ਰ ਪੱਪੀ ਚੋਣ ਮੈਦਾਨ ‘ਚ ਨਿੱਤਰੇ ਹਨ, ਜਦੋਂ ਕਿ ਬਹੁਜਨ ਸਮਾਜ ਪਾਰਟੀ ਨੇ ਇੱਥੋਂ ਦਵਿੰਦਰ ਸਿੰਘ ਪਨੇਸਰ ਨੂੰ ਖੜ੍ਹਾ ਕੀਤਾ ਹੈ। ਇੱਥੇ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਵਿਚਾਲੇ ਫੱਸਵਾਂ ਮੁਕਾਬਲਾ ਵੇਖਣ ਨੂੰ ਮਿੱਲ ਰਿਹਾ ਹੈ।

ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੀ ਲੀਡ ਬਰਕਰਾਰ

ਤਾਜ਼ਾ ਰੁਝਾਨਾਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੂੰ ਹੁਣ ਤਕ 55649, ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ 51779 ਅਤੇ ਅਸ਼ੋਕ ਪਰਾਸ਼ਰ ਪੱਪੀ 39484 ਹਾਸਲ ਕਰ ਸਕੇ ਹਨ।

ਰਾਜਾ ਵੜਿੰਗ ਦੀ ਲੀਡ 6 ਹਜ਼ਾਰ ਦੇ ਕਰੀਬ

ਹੁਣ ਤਕ ਦੇ ਰੁਝਾਨਾਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 5958 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ‘ਤੇ ਰਵਨੀਤ ਸਿੰਘ ਬਿੱਟੂ ਹਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ ‘ਤੇ ਚੱਲ ਰਹੇ ਹਨ।

9 ਵਜੇ ਤਕ ਰਾਜਾ ਵੜਿੰਗ ਕਰ ਰਹੇ ਲੀਡ

ਪ੍ਰਸ਼ਾਸਨ ਵੱਲੋਂ ਜਾਰੀ 9 ਵਜੇ ਤਕ ਦੇ ਅੰਕੜਿਆਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 825 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ‘ਤੇ ਰਵਨੀਤ ਸਿੰਘ ਬਿੱਟੂ ਹਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ ‘ਤੇ ਚੱਲ ਰਹੇ ਹਨ।

ਪਹਿਲੇ ਰੁਝਾਨਾਂ ‘ਚ ਇੱਥੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਗੇ ਚੱਲ ਰਹੇ ਸਨ, ਪਰ ਹੁਣ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਅੱਗੇ ਨਿਕਲ ਗਏ ਹਨ।

ਲੁਧਿਆਣਾ ਲੋਕ ਸਭਾ ਹਲਕਾ ਚੋਣ ਕਮਿਸ਼ਨ ਦੇ ਹਲਕਿਆਂ ਦੀ ਸੂਚੀ ‘ਚ 7ਵੇਂ ਨੰਬਰ ‘ਤੇ ਆਉਂਦਾ ਹੈ। ਜੇਕਰ ਪਿਛਲੇ 5 ਸਾਲਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸੀਟ ‘ਤੇ ਕਾਂਗਰਸ ਦਾ ਦਬਦਬਾ ਰਿਹਾ ਹੈ। 1999 ਤੋਂ ਬਾਅਦ ਹੁਣ ਤੱਕ ਹੋਈਆਂ 5 ਲੋਕ ਸਭਾ ਚੋਣਾਂ ਦੌਰਾਨ ਇੱਥੇ 4 ਵਾਰ ਕਾਂਗਰਸ ਜਿੱਤ ਹਾਸਲ ਕਰ ਚੁੱਕੀ ਹੈ, ਜਦੋਂ ਕਿ ਇਕ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਈ ਹੈ। 2 ਵਾਰ ਤਾਂ ਇੱਥੋਂ ਕਾਂਗਰਸ ਛੱਡ ਕੇ ਭਾਜਪਾ ‘ਚ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਹੀ ਲੋਕ ਸਭਾ ਚੋਣ ਜਿੱਤ ਚੁੱਕੇ ਹਨ।

Exit mobile version