Breaking News Politics Punjab

ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਇਸ ਦਿਨ ਹੋਵੇਗੀ ਮੈਰਿਜ

ਪੰਜਾਬ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਹ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਜਾਣਕਾਰੀ ਮੁਤਾਬਕ ਉਹ 16 ਜੂਨ ਨੂੰ ਵਿਆਹ ਕਰਵਾਉਣ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਵਰਕਰਾਂ ਨੇ ਸੱਤਾ ਵਿਚ ਆਉਣ ਦੇ ਬਾਅਦ ਵਿਆਹ ਕਰਵਾਇਆ। ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੰਤਰੀ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ। ਮਲੋਟ ਨਾਲ ਸਬੰਧਤ ਪਰਿਵਾਰ ਹੈ ਤੇ ਉਹ ਚੰਡੀਗੜ੍ਹ ਵਿਚ ਰਹਿ ਰਿਹਾ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਉਹ ਗੁਰੂ ਘਰ ਵਿਚ ਆਨੰਦ ਕਾਰਜ ਕਰਵਾਉਣ ਦੇ ਜੀਰਕਪੁਰ ਦੇ ਇਕ ਪੈਲੇਸ ਵਿਚ ਵਿਆਹ ਦਾ ਸਮਾਗਮ ਰੱਖਿਆ ਗਿਆ ਹੈ ਤੇ ਨਾਲ ਹੀ ਇਹ ਖਬਰ ਹੈ ਕਿ ਅਨਮੋਲ ਗਗਨ ਮਾਨ ਦਾ ਲਾੜਾ ਪੇਸ਼ੇ ਵਜੋਂ ਵਕੀਲ ਹਨ

LEAVE A RESPONSE

Your email address will not be published. Required fields are marked *