ਵੱਡੀ ਖ਼ਬਰ : ਰਵਨੀਤ ਬਿੱਟੂ ਨੂੰ ਘਰ ਅੰਦਰ ਕੀਤਾ ਗਿਆ ਨਜ਼ਰਬੰਦ, ਹਰ ਪਾਸੇ ਪੁਲਸ ਹੀ ਪੁਲਸ
ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਇਕ ਵਾਰ ਫਿਰ ਸਰਕਾਰ ਅਤੇ ਪੁਲਸ ਨਾਲ ਪੰਗਾ ਪੈ ਗਿਆ ਹੈ। ਦਰਅਸਲ ਪੁਲਸ ਨੇ ਰਵਨੀਤ ਬਿੱਟੂ ਨੂੰ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਪੂਰੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਦਰਅਸਲ ਕੁੱਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦੇ ਦੋਸ਼ ‘ਚ ਰਵਨੀਤ ਬਿੱਟੂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਉਸ ਦੇ ਵਿਰੋਧ ‘ਚ ਬਿੱਟੂ ਵਲੋਂ ਪੁਲਸ ਕਮਿਸ਼ਨਰ ਦਫ਼ਤਰ ‘ਚ ਪ੍ਰਦਰਸ਼ਨ ਕਰਦੇ ਹੋਏ ਗ੍ਰਿਫ਼ਤਾਰੀ ਦਿੱਤੀ ਗਈ ਸੀ। ਹਾਲਾਂਕਿ ਰਵਨੀਤ ਬਿੱਟੂ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਵਲੋਂ ਆਉਣ ਵਾਲੇ ਦਿਨਾਂ ‘ਚ ਹੋਰ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਾਏ ਜਾਣਗੇ। ਇਸ ਦੌਰਾਨ ਬਿੱਟੂ ਵਲੋਂ ਇਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਪੁਲਸ ਵਲੋਂ ਰਵਨੀਤ ਬਿੱਟੂ ਨੂੰ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ।