Breaking News Flash News Punjab

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰ ਲੁਆਈ ਪੈਨਸ਼ਨ, ਬਲਕੌਰ ਸਿੰਘ ਪਹੁੰਚੇ ਥਾਣੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਹਾਲਾਂਕਿ ਸਮਾਂ ਰਹਿੰਦੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਮਾਮਲਾ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਪੈਨਸ਼ਨ ਲੈਣ ਦਾ ਹੈ।

ਸਰਪੰਚ ਦੇ ਪਤੀ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Sidhu Moosewala's mother Charan Kaur admitted to Mansa hospital : The  Tribune India

ਫਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਵਾਸੀ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰ ਕਾਰਡ ਨਾਲ ਛੇੜਛਾੜ ਕੀਤੀ ਗਈ। ਫੋਟੋ ਬਦਲ ਕੇ ਅੰਗਹੀਣ ਪੈਨਸ਼ਨ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ‘ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਸੀ। ਜਦੋਂ ਇਸ ਦਾ ਪਤਾ ਲੱਗਾ ਤਾਂ ਇਸ ਦੀ ਜਾਂਚ ਕੀਤੀ ਗਈ।

ਇਸ ਦੌਰਾਨ ਪਤਾ ਲੱਗਾ ਕਿ ਪਿੰਡ ਮੂਸੇ ਵਿੱਚ ਪਰਮਜੀਤ ਕੌਰ ਨਾਂ ਦੀ ਕੋਈ ਔਰਤ ਨਹੀਂ ਸੀ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਐਸਪੀ ਮਾਨਸਾ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਮਾਮਲਾ ਪੂਰੀ ਸਾਜ਼ਿਸ਼ ਦੇ ਤਹਿਤ ਰਚਿਆ ਗਿਆ ਸੀ। ਇਸ ਮਾਮਲੇ ਵਿੱਚ ਦੋਸ਼ੀਆਂ ਨੇ ਸੀਡੀਪੀਓ ਦਫ਼ਤਰ ਵਿੱਚ ਅੰਗਹੀਣ ਪੈਨਸ਼ਨ ਲਈ ਆਨਲਾਈਨ ਅਪਲਾਈ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਦਸਤਾਵੇਜ਼ ਜਾਅਲੀ ਬਣਾਏ ਸਨ। ਇੱਥੋਂ ਤੱਕ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਵੀ ਜਾਅਲੀ ਸਨ।

ਜਦੋਂ 17 ਫਰਵਰੀ ਨੂੰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਪੂਰੇ ਪਿੰਡ ਵਿੱਚ ਆ ਕੇ ਜਾਂਚ ਕੀਤੀ। ਪਰ ਇਸ ਔਰਤ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 21 ਫਰਵਰੀ ਨੂੰ ਸ਼ਿਕਾਇਤ ਦਿੱਤੀ ਗਈ।

ਇਸ ਤੋਂ ਬਾਅਦ ਪੁਲਿਸ ਨੇ ਕਰੀਬ ਦੋ ਮਹੀਨੇ ਤੱਕ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ 2 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A RESPONSE

Your email address will not be published. Required fields are marked *