Breaking News Flash News Punjab

ਸੁਖਬੀਰ ਬਾਦਲ ‘ਤੇ ਹ .ਮ..ਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਅੱਜ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ ਦੇ ਗੇਟ ‘ਤੇ ਫਾਇਰਿੰਗ ਹੋਣ ਤੋਂ ਬਾਅਦ ਪੁਲਿਸ ਦਾ ਪਹਿਲਾ ਬਿਆ ਆਇਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਆਏ ਹਨ, 200 ਦੇ ਕਰੀਬ ਪੁਲਿਸ ਮੁਲਾਜ਼ਮ ਤੇ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮ ਰਛਪਾਲ ਸਿੰਘ ਨੇ ਮੁਲਜ਼ਮ ਨੂੰ ਨੇੜੇ ਆਉਂਦਾ ਦੇਖ ਕੇ ਉਸ ਦਾ ਪਿੱਛਾ ਕੀਤਾ। ਜਿਵੇਂ ਹੀ ਉਸ ਨੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਮੋਰਚਾ ਸੰਭਾਲਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਕੋਸ਼ਿਸ਼ ਕੀਤੀ ਜਾਵੇਗੀ ਕਿ ਕੋਈ ਵੀ ਐਂਗਲ ਨਾ ਰਹਿ ਜਾਵੇ। ਉਹ ਬਿਹਤਰ ਕੰਮ ਕਰਨ ਵਾਲੇ 3 ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਡੀਜੀਪੀ ਨੂੰ ਸਿਫ਼ਾਰਸ਼ ਕਰਨਗੇ। ਲੋਕਾਂ ਨੂੰ ਅਪੀਲ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕਰਨ।

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਗੇਟ ‘ਤੇ ਫਾਇਰਿੰਗ ਕੀਤੀ ਗਈ ਪਰ ਨਿਸ਼ਾਨਾ ਖੁੰਝ ਗਿਆ। ਗੋਲੀ ਕੰਧ ‘ਚ ਜਾ ਲੱਗੀ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਹਮਲਾਵਰ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਤੇ ਗੋਲੀ ਚਲਾ ਦਿੱਤੀ। ਫਿਰ ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਹਮਲਾਵਰ ਦੀ ਸ਼ਨਾਖਤ ਨਾਰਾਇਣ ਸਿੰਘ ਚੌੜਾ ਵਜੋਂ ਹੋਈ ਹੈ।

 

 

ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਦਾ ਅਸਤੀਫਾ

ਉਧਰ, ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਸੇਵਕ ਵਾਂਗ ਸੇਵਾ ਕਰ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਮੈਂ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਦਾ ਹਾਂ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ ‘ਤੇ ਹੱਥ ਰੱਖਿਆ ਤੇ ਉਹ ਬਚ ਗਏ। ਅਸੀਂ ਪਾਰਟੀ ਦੀ ਤਰਫੋਂ ਇਸ ਘਟਨਾ ਦੀ ਨਿਖੇਧੀ ਕਰਦੇ ਹਾਂ।

ਚੀਮਾ ਨੇ ਕਿਹਾ ਕਿ ਸਾਡੀ ਪਾਰਟੀ ਨੇ ਪੰਜਾਬ ਵਿੱਚ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਅੱਜ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕਰਨਾ ਚਾਹੁੰਦਾ ਹਾਂ ਕਿ ਕੀ ਦਰਬਾਰ ਸਾਹਿਬ ਦੇ ਬਾਹਰ ਅਜਿਹੇ ਸੇਵਾਦਾਰ ‘ਤੇ ਹਮਲਾ ਕਰਨਾ ਗਲਤ ਨਹੀਂ ਹੈ। ਸੀਐਮ ਮਾਨ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਹਮਲਾਵਰ ਨੂੰ ਮੌਕੇ ‘ਤੇ ਹੀ ਫੜ ਲਿਆ ਗਿਆ। ਚੀਮਾ ਨੇ ਕਿਹਾ ਕਿ ਮੈਂ ਸੁਰੱਖਿਆ ਕਰਮਚਾਰੀਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਦਲੇਰੀ ਨਾਲ ਉਨ੍ਹਾਂ ਨੂੰ ਬਚਾ ਲਿਆ।

LEAVE A RESPONSE

Your email address will not be published. Required fields are marked *