The News Post Punjab

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ

ਕਾਂਗਰਸ ਆਗੂ ਰਾਹੁਲ ਗਾਂਧੀ ਸੋਮਵਾਰ (18 ਨਵੰਬਰ) ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਸਰਵਣ ਕੀਤਾ। ਇਸ ਤੋਂ ਬਾਅਦ ਜਲ ਵਰਤਾਉਣ ਅਤੇ ਭਾਂਡੇ ਧੋਣ ਦੀ ਸੇਵਾ ਕੀਤੀ।

ਦੱਸ ਦਈਏ ਕਿ ਸਖਤ ਸੁਰੱਖਿਆ ਦੇ ਪ੍ਰਬੰਧਾਂ ਦੇ ਹੇਠ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਤੇ ਇਸ ਮੌਕੇ ਸੁਰੱਖਿਆ ਪ੍ਰਬੰਧਾਂ ਦੇ ਤਹਿਤ ਭਾਰੀ ਗਿਣਤੀ ਦੇ ਵਿੱਚ ਪੁਲਿਸ ਤੈਨਾਤ ਕੀਤੀ ਗਈ ਸੀ। ਇਸੇ ਦੌਰਾਨ ਇੱਕ ਮਹਿਲਾ ਸ਼ਰਧਾਲੂ ਵੱਲੋਂ ਰਾਹੁਲ ਗਾਂਧੀ ਦਾ ਵਿਰੋਧ ਕੀਤਾ ਗਿਆ ਅਤੇ ਰਾਹੁਲ ਗਾਂਧੀ ਦੀ ਸਿਕਓਰਿਟੀ ਕਾਰਨ ਸ਼ਰਧਾਲੂਆਂ ਨੂੰ ਹੋਣ ਵਾਲੀ ਪਰੇਸ਼ਾਨੀ ‘ਤੇ ਨਰਾਜ਼ਗੀ ਜਤਾਈ।

ਰਾਹੁਲ ਗਾਂਧੀ ਨੂੰ ਹਰਿਮੰਦਰ ਸਾਹਿਬ ‘ਚ ਵੀਆਈਪੀ ਦਰਸ਼ਨ ਦੇਣ ‘ਤੇ ਇਕ ਮਹਿਲਾ ਸ਼ਰਧਾਲੂ ਗੁੱਸੇ ‘ਚ ਆ ਗਈ। ਉਨ੍ਹਾਂ ਕਿਹਾ, ਕਤਾਰ ਵਿਚ ਖੜ੍ਹੇ ਲੋਕਾਂ ਨੂੰ ਇਕ ਪਾਸੇ ਰੱਖਿਆ ਗਿਆ ਅਤੇ ਰਾਹੁਲ ਨੂੰ ਅੱਗੇ ਲਿਜਾ ਕੇ ਦਰਸ਼ਨ ਦਿੱਤੇ ਗਏ। ਮੱਥਾ ਟੇਕਣ ਆਏ VIP ਸਿਕਓਰਿਟੀ ਕਿਉਂ ਨਾਲ ਲੈ ਕੇ ਆਉਂਦੇ ਨੇ, ਹਰਿਮੰਦਰ ਸਾਹਿਬ ਵਿੱਚ ਇਸ ਤਰ੍ਹਾਂ ਦੇ ਦਰਸ਼ਨਾਂ ਦੀ ਕੋਈ ਪਰੰਪਰਾ ਨਹੀਂ ਹੈ। ਜੋ ਕੋਈ ਦਰਸ਼ਨ ਕਰਨਾ ਚਾਹੁੰਦਾ ਹੈ, ਉਹ ਲਾਈਨ ਵਿੱਚ ਖੜ੍ਹਾ ਹੋਵੇ ਅਤੇ ਆਮ ਸ਼ਰਧਾਲੂਆਂ ਵਾਂਗ ਨਤਮਸਤਕ ਹੋਣ।

Exit mobile version