Flash News Punjab

12ਵੀਂ ਪਾਸ ਨੌਜਵਾਨ ਨੇ ਨਹਿਰ ‘ਚ ਛਾ.ਲ ਮਾ./ਰ ਕੇ ਦਿੱਤੀ ਜਾ/ਨ, ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹੈ ਮਾਮਲਾ

Hmmਖੰਨਾ ਦੇ ਪਿੰਡ ਜਟਾਣਾ ਦੇ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ । ਮਾਮਲਾ ਸਕੂਲ ਦੀ ਹੀ ਇੱਕ ਅਧਿਆਪਕਾ ਨਾਲ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅਧਿਆਪਕਾ ਦਾ ਪਤੀ ਅਤੇ ਦਿਉਰ ਉਨ੍ਹਾਂ ਦੇ ਬੇਟੇ ਨੂੰ ਧਮਕੀਆਂ ਦੇ ਰਹੇ ਸਨ । ਜਿਸ ਕਾਰਨ ਡਰ ਦੇ ਕਾਰਨ ਕਰਨਪ੍ਰੀਤ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਰਣਧੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਰਨਪ੍ਰੀਤ ਸਿੰਘ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ। ਹਾਲ ਹੀ ਵਿੱਚ 12ਵੀਂ ਪਾਸ ਕੀਤੀ ਹੈ। ਇਸ ਘਟਨਾ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਕਰਨਪ੍ਰੀਤ ਸਿੰਘ ਦੇ ਸਕੂਲ ਦੀ ਇੱਕ ਅਧਿਆਪਕਾ ਨਾਲ ਪ੍ਰੇਮ ਸਬੰਧ ਸਨ। ਜਿਸ ਨੂੰ ਲੈ ਕੇ ਅਧਿਆਪਕਾ ਦੇ ਪਰਿਵਾਰ ਨੂੰ ਪਤਾ ਲੱਗ ਗਿਆ ਤਾਂ ਅਧਿਆਪਕਾ ਦਾ ਪਤੀ ਅਤੇ ਦਿਉਰ ਉਸਦੇ ਲੜਕੇ ਕਰਨਪ੍ਰੀਤ ਸਿੰਘ ਨੂੰ ਕਈ ਦਿਨਾਂ ਤੋਂ ਫ਼ੋਨ ‘ਤੇ ਧਮਕੀਆਂ ਦੇ ਰਹੇ ਸਨ। ਜਿਸਦੀ ਰਿਕਾਰਡਿੰਗ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਕਰਨਪ੍ਰੀਤ ਸਿੰਘ ਆਪਣੇ ਰਿਸ਼ਤੇਦਾਰ ਨਾਲ ਮੋਟਰਸਾਈਕਲ ‘ਤੇ ਪਿੰਡ ਕੋਟ ਗੰਗੁਰਾਏ ਤੋਂ ਪਿੰਡ ਜਟਾਣਾ ਆ ਰਿਹਾ ਸੀ। ਕਟਾਣੀ ਨਹਿਰ ਦੇ ਪੁਲ ਨੇੜੇ ਕਰਨਪ੍ਰੀਤ ਨੇ ਮੋਟਰਸਾਈਕਲ ਤੋਂ ਛਾਲ ਮਾਰ ਕੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ । ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਦੇਹ ਬਰਾਮਦ ਕਰ ਲਈ ਗਈ ਹੈ।

LEAVE A RESPONSE

Your email address will not be published. Required fields are marked *